2 ਕੁਰਿੰਥੀਆਂ 4

ਕਿਉਂਕਿ ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸ਼ੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸ਼ੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।

2 Corinthians 4:14 (UKJV) Knowing that he which raised up the Lord Jesus shall raise up us also by Jesus, and shall present us with you.

12ਤਾਂ ਫਿਰ, ਮੌਤ ਸਾਡੇ ਵਿੱਚ, ਪਰ ਜੀਵਨ ਤੁਹਾਡੇ ਵਿੱਚ ਕੰਮ ਕਰ ਰਿਹਾ ਹਾਂ।

13ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ: “ਮੈ ਵਿਸ਼ਵਾਸ ਕੀਤਾ; ਇਸ ਲਈ ਮੈਂ ਬੋਲਿਆ।” ਇਸ ਲਈ ਜੋ ਸਾਡੇ ਕੋਲ ਉਹੀ ਵਿਸ਼ਵਾਸ ਦਾ ਆਤਮਾ ਹੈ, ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।

14ਕਿਉਂਕਿ ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸ਼ੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸ਼ੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।

15ਕਿਉਂਕਿ ਸਭ ਕੁਝ ਤੁਹਾਡੇ ਫਾਇਦੇ ਲਈ ਹੈ, ਤਾਂ ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ਵਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।

16ਇਸ ਲਈ ਅਸੀਂ ਹਿੰਮਤ ਨਹੀਂ ਹਾਰਦੇ। ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ, ਪਰ ਅੰਦਰਲੀ ਹਰ ਦਿਨ ਨਵੀਂ ਹੁੰਦੀ ਜਾਂਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.