13ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ: “ਮੈ ਵਿਸ਼ਵਾਸ ਕੀਤਾ; ਇਸ ਲਈ ਮੈਂ ਬੋਲਿਆ।” ਇਸ ਲਈ ਜੋ ਸਾਡੇ ਕੋਲ ਉਹੀ ਵਿਸ਼ਵਾਸ ਦਾ ਆਤਮਾ ਹੈ, ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।
14ਕਿਉਂਕਿ ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸ਼ੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸ਼ੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।
15ਕਿਉਂਕਿ ਸਭ ਕੁਝ ਤੁਹਾਡੇ ਫਾਇਦੇ ਲਈ ਹੈ, ਤਾਂ ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ਵਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।
16ਇਸ ਲਈ ਅਸੀਂ ਹਿੰਮਤ ਨਹੀਂ ਹਾਰਦੇ। ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ, ਪਰ ਅੰਦਰਲੀ ਹਰ ਦਿਨ ਨਵੀਂ ਹੁੰਦੀ ਜਾਂਦੀ ਹੈ।
17ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲ ਦਾ ਹੀ ਹੈ, ਸਾਡੇ ਲਈ ਅੱਤ ਭਾਰੀ ਅਤੇ ਸਦੀਪਕ ਮਹਿਮਾ ਨੂੰ ਤਿਆਰ ਕਰਦਾ ਹੈ ਜਿਸ ਦੀ ਤੁਲਨਾ ਵੀ ਨਹੀਂ ਕਰ ਸਕਦੇ।