15ਕਿਉਂਕਿ ਸਭ ਕੁਝ ਤੁਹਾਡੇ ਫਾਇਦੇ ਲਈ ਹੈ, ਤਾਂ ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ਵਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।
16ਇਸ ਲਈ ਅਸੀਂ ਹਿੰਮਤ ਨਹੀਂ ਹਾਰਦੇ। ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ, ਪਰ ਅੰਦਰਲੀ ਹਰ ਦਿਨ ਨਵੀਂ ਹੁੰਦੀ ਜਾਂਦੀ ਹੈ।
17ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲ ਦਾ ਹੀ ਹੈ, ਸਾਡੇ ਲਈ ਅੱਤ ਭਾਰੀ ਅਤੇ ਸਦੀਪਕ ਮਹਿਮਾ ਨੂੰ ਤਿਆਰ ਕਰਦਾ ਹੈ ਜਿਸ ਦੀ ਤੁਲਨਾ ਵੀ ਨਹੀਂ ਕਰ ਸਕਦੇ।
18ਇਸ ਲਈ ਅਸੀਂ ਆਪਣਾ ਧਿਆਨ ਦਿੱਸਣ ਵਾਲੀਆਂ ਵਸਤਾਂ ਤੇ ਨਹੀਂ ਸਗੋਂ ਨਾ ਦਿੱਸਣ ਵਾਲੀਆਂ ਵੱਲ ਕਰਦੇ ਹਾਂ, ਕਿਉਂਕਿ ਜੋ ਕੁਝ ਦਿਖਦਾ ਹੈ ਕੁਝ ਸਮੇਂ ਲਈ ਹੈ, ਪਰ ਨਾ ਦਿੱਸਣ ਵਾਲੀਆਂ ਵਸਤਾਂ ਸਦੀਪਕ ਹਨ।