6ਪਰਮੇਸ਼ਵਰ ਨੇ ਕਿਹਾ ਸੀ, “ਚਾਨਣ ਹਨ੍ਹੇਰੇ ਵਿੱਚ ਚਮਕੇ,” ਉਸ ਦਾ ਚਾਨਣ ਸਾਡੇ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ਵਰ ਦੀ ਮਹਿਮਾ ਦਾ ਗਿਆਨ ਮਸੀਹ ਯਿਸ਼ੂ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਜੋ ਇਹ ਦਰਸਾਉਂਦਾ ਹੈ ਕਿ ਇਹ ਸਾਰੀ ਸਮਰੱਥਾ ਸਾਡੀ ਨਹੀਂ ਪਰ ਪਰਮੇਸ਼ਵਰ ਵੱਲੋਂ ਹੈ।
8ਅਸੀਂ ਸਾਰੇ ਪਾਸਿਓ ਕਸ਼ਟ ਵਿੱਚ ਹਾਂ, ਪਰ ਮਿੱਧੇ ਨਹੀਂ ਜਾਂਦੇ; ਪਰੇਸ਼ਾਨੀ ਵਿੱਚ ਹਾਂ, ਪਰ ਨਿਰਾਸ਼ ਨਹੀਂ ਹੁੰਦੇ;
9ਸਤਾਏ ਜਾਂਦੇ ਹਾਂ, ਪਰ ਇਕੱਲੇ ਨਹੀਂ ਛੱਡੇ ਜਾਂਦੇ; ਡੇਗੇ ਜਾਂਦੇ ਹਾਂ, ਪਰ ਨਾਸ ਨਹੀਂ ਹੁੰਦੇ।
10ਅਸੀਂ ਹਮੇਸ਼ਾ ਆਪਣੇ ਸਰੀਰ ਵਿੱਚ ਯਿਸ਼ੂ ਦੀ ਮੌਤ ਨੂੰ ਨਾਲ ਲਈ ਫਿਰਦੇ ਹਾਂ, ਤਾਂ ਜੋ ਯਿਸ਼ੂ ਮਸੀਹ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।