2 ਕੁਰਿੰਥੀਆਂ 4

ਸਤਾਏ ਜਾਂਦੇ ਹਾਂ, ਪਰ ਇਕੱਲੇ ਨਹੀਂ ਛੱਡੇ ਜਾਂਦੇ; ਡੇਗੇ ਜਾਂਦੇ ਹਾਂ, ਪਰ ਨਾਸ ਨਹੀਂ ਹੁੰਦੇ।

2 Corinthians 4:9 (UKJV) Persecuted, but not forsaken; cast down, but not destroyed;

7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਜੋ ਇਹ ਦਰਸਾਉਂਦਾ ਹੈ ਕਿ ਇਹ ਸਾਰੀ ਸਮਰੱਥਾ ਸਾਡੀ ਨਹੀਂ ਪਰ ਪਰਮੇਸ਼ਵਰ ਵੱਲੋਂ ਹੈ।

8ਅਸੀਂ ਸਾਰੇ ਪਾਸਿਓ ਕਸ਼ਟ ਵਿੱਚ ਹਾਂ, ਪਰ ਮਿੱਧੇ ਨਹੀਂ ਜਾਂਦੇ; ਪਰੇਸ਼ਾਨੀ ਵਿੱਚ ਹਾਂ, ਪਰ ਨਿਰਾਸ਼ ਨਹੀਂ ਹੁੰਦੇ;

9ਸਤਾਏ ਜਾਂਦੇ ਹਾਂ, ਪਰ ਇਕੱਲੇ ਨਹੀਂ ਛੱਡੇ ਜਾਂਦੇ; ਡੇਗੇ ਜਾਂਦੇ ਹਾਂ, ਪਰ ਨਾਸ ਨਹੀਂ ਹੁੰਦੇ।

10ਅਸੀਂ ਹਮੇਸ਼ਾ ਆਪਣੇ ਸਰੀਰ ਵਿੱਚ ਯਿਸ਼ੂ ਦੀ ਮੌਤ ਨੂੰ ਨਾਲ ਲਈ ਫਿਰਦੇ ਹਾਂ, ਤਾਂ ਜੋ ਯਿਸ਼ੂ ਮਸੀਹ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।

11ਕਿਉਂਕਿ ਅਸੀਂ ਜਿਉਂਦੇ ਹਾਂ ਸੋ ਹਮੇਸ਼ਾ ਯਿਸ਼ੂ ਦੀ ਖਾਤਰ ਮੌਤ ਦੇ ਹਵਾਲੇ ਕੀਤੇ ਜਾਂਦੇ ਹਾਂ, ਤਾਂ ਜੋ ਯਿਸ਼ੂ ਦਾ ਜੀਵਨ ਸਾਡੇ ਮਰਨਹਾਰ ਸਰੀਰ ਵਿੱਚ ਪ੍ਰਗਟ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.