2 ਕੁਰਿੰਥੀਆਂ 5

ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ, ਕਿਉਂਕਿ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।

2 Corinthians 5:14 (UKJV) For the love of Christ constrains us; because we thus judge, that if one died for all, then were all dead:

12ਅਸੀਂ ਫਿਰ ਆਪਣੀ ਪ੍ਰਸ਼ੰਸਾ ਤੁਹਾਡੇ ਸਾਹਮਣੇ ਨਹੀਂ ਕਰਦੇ, ਪਰ ਤੁਹਾਨੂੰ ਸਾਡੇ ਉੱਤੇ ਮਾਣ ਕਰਨ ਦਾ ਮੌਕਾ ਦਿੰਦੇ ਹਾਂ, ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ ਜਵਾਬ ਦੇ ਸਕੋ ਜੋ ਦਿਲ ਦੀਆਂ ਤੇ ਨਹੀਂ ਸਗੋਂ ਬਾਹਰ ਦੀਆਂ ਤੇ ਮਾਣ ਕਰਦੇ ਹਨ।

13ਜੇ, “ਅਸੀਂ ਬੇਸੁਰਤ ਹਾਂ,” ਤਾਂ ਪਰਮੇਸ਼ਵਰ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ।

14ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ, ਕਿਉਂਕਿ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।

15ਅਤੇ ਉਹ ਸਭਨਾਂ ਦੇ ਲਈ ਮਰਿਆ, ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਪਰ ਉਸ ਦੇ ਲਈ ਜੀਉਣ, ਜਿਹੜਾ ਉਹਨਾਂ ਦੇ ਲਈ ਮਰਿਆ ਅਤੇ ਫਿਰ ਜੀ ਉੱਠਿਆ।

16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਤੋਂ ਨਹੀਂ ਪਛਾਣਦੇ ਹਾਂ। ਭਾਵੇਂ ਅਸੀਂ ਮਸੀਹ ਨੂੰ ਸਰੀਰ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਸ ਨੂੰ ਫਿਰ ਨਹੀਂ ਜਾਣਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.