14ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ, ਕਿਉਂਕਿ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।
15ਅਤੇ ਉਹ ਸਭਨਾਂ ਦੇ ਲਈ ਮਰਿਆ, ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਪਰ ਉਸ ਦੇ ਲਈ ਜੀਉਣ, ਜਿਹੜਾ ਉਹਨਾਂ ਦੇ ਲਈ ਮਰਿਆ ਅਤੇ ਫਿਰ ਜੀ ਉੱਠਿਆ।
16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਤੋਂ ਨਹੀਂ ਪਛਾਣਦੇ ਹਾਂ। ਭਾਵੇਂ ਅਸੀਂ ਮਸੀਹ ਨੂੰ ਸਰੀਰ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਸ ਨੂੰ ਫਿਰ ਨਹੀਂ ਜਾਣਦੇ।
17ਇਸ ਲਈ, ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ: ਪੁਰਾਣੀਆ ਗੱਲਾਂ ਬੀਤ ਗਈਆਂ, ਉਹ ਹੁਣ ਨਵੀਆਂ ਹੋ ਗਈਆਂ।
18ਸਭ ਗੱਲਾਂ ਪਰਮੇਸ਼ਵਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਸਾਨੂੰ ਮੇਲ-ਮਿਲਾਪ ਦੀ ਸੇਵਕਾਈ ਦਿੱਤੀ।