2 ਕੁਰਿੰਥੀਆਂ 5

ਸਭ ਗੱਲਾਂ ਪਰਮੇਸ਼ਵਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਸਾਨੂੰ ਮੇਲ-ਮਿਲਾਪ ਦੀ ਸੇਵਕਾਈ ਦਿੱਤੀ।

2 Corinthians 5:18 (UKJV) And all things are of God, who has reconciled us to himself by Jesus Christ, and has given to us the ministry of reconciliation;

16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਤੋਂ ਨਹੀਂ ਪਛਾਣਦੇ ਹਾਂ। ਭਾਵੇਂ ਅਸੀਂ ਮਸੀਹ ਨੂੰ ਸਰੀਰ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਸ ਨੂੰ ਫਿਰ ਨਹੀਂ ਜਾਣਦੇ।

17ਇਸ ਲਈ, ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ: ਪੁਰਾਣੀਆ ਗੱਲਾਂ ਬੀਤ ਗਈਆਂ, ਉਹ ਹੁਣ ਨਵੀਆਂ ਹੋ ਗਈਆਂ।

18ਸਭ ਗੱਲਾਂ ਪਰਮੇਸ਼ਵਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਸਾਨੂੰ ਮੇਲ-ਮਿਲਾਪ ਦੀ ਸੇਵਕਾਈ ਦਿੱਤੀ।

19ਅਰਥਾਤ ਪਰਮੇਸ਼ਵਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ, ਅਤੇ ਮਨੁੱਖਾਂ ਦੇ ਪਾਪਾਂ ਦੀ ਗਿਣਤੀ ਨਹੀਂ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।

20ਅਸੀਂ ਮਸੀਹ ਦੇ ਰਾਜਦੂਤ ਹਾਂ ਅਤੇ ਤੁਸੀਂ ਸਮਝੋ ਪਰਮੇਸ਼ਵਰ ਸਾਡੇ ਰਾਹੀ ਬੇਨਤੀ ਕਰਦਾ ਹੈ। ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ: ਜੋ ਤੁਸੀਂ ਪਰਮੇਸ਼ਵਰ ਨਾਲ ਮੇਲ-ਮਿਲਾਪ ਕਰ ਲਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.