17ਇਸ ਲਈ, ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ: ਪੁਰਾਣੀਆ ਗੱਲਾਂ ਬੀਤ ਗਈਆਂ, ਉਹ ਹੁਣ ਨਵੀਆਂ ਹੋ ਗਈਆਂ।
18ਸਭ ਗੱਲਾਂ ਪਰਮੇਸ਼ਵਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਸਾਨੂੰ ਮੇਲ-ਮਿਲਾਪ ਦੀ ਸੇਵਕਾਈ ਦਿੱਤੀ।
19ਅਰਥਾਤ ਪਰਮੇਸ਼ਵਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ, ਅਤੇ ਮਨੁੱਖਾਂ ਦੇ ਪਾਪਾਂ ਦੀ ਗਿਣਤੀ ਨਹੀਂ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।
20ਅਸੀਂ ਮਸੀਹ ਦੇ ਰਾਜਦੂਤ ਹਾਂ ਅਤੇ ਤੁਸੀਂ ਸਮਝੋ ਪਰਮੇਸ਼ਵਰ ਸਾਡੇ ਰਾਹੀ ਬੇਨਤੀ ਕਰਦਾ ਹੈ। ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ: ਜੋ ਤੁਸੀਂ ਪਰਮੇਸ਼ਵਰ ਨਾਲ ਮੇਲ-ਮਿਲਾਪ ਕਰ ਲਓ।
21ਪਰਮੇਸ਼ਵਰ ਨੇ ਯਿਸ਼ੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ, ਸਾਡੀ ਖਾਤਰ ਪਾਪੀ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ਵਰ ਦੀ ਧਾਰਮਿਕਤਾ ਬਣੀਏ।