7ਕਿਉ ਜੋ ਅਸੀਂ ਵੇਖਣ ਨਾਲ ਨਹੀਂ, ਪਰ ਵਿਸ਼ਵਾਸ ਨਾਲ ਜਿਉਂਦੇ ਹਾਂ।
8ਅਸੀਂ ਹੌਸਲਾ ਰੱਖਦੇ ਅਤੇ ਇਹ ਇੱਛਾ ਰੱਖਦੇ ਹਾਂ, ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ।
9ਇਸ ਲਈ ਸਾਡਾ ਉਪਦੇਸ਼ ਇਹ ਹੈ ਕਿ ਭਾਂਵੇ ਅਸੀਂ ਦੇਸ਼ ਹੋਈਏ ਭਾਵੇਂ ਪ੍ਰਦੇਸ਼, ਪਰ ਉਸਨੂੰ ਭਾਉਂਦੇ ਰਹੀਏ।
10ਕਿਉਂਕਿ ਅਸੀਂ ਸਾਰਿਆ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ, ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਚਾਹੇ ਚੰਗਾ ਚਾਹੇ ਬੁਰਾ ਅਸੀਂ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫ਼ਲ ਪ੍ਰਾਪਤ ਕਰਾਂਗੇ।
11ਕਿਉਂ ਜੋ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਦਾ ਡਰ ਕੀ ਹੈ, ਇਸ ਲਈ ਅਸੀਂ ਦੂਸਰਿਆ ਨੂੰ ਸਮਝਾਉਣ ਦਾ ਜਤਨ ਕਰਦੇ ਹਾਂ। ਪਰ ਅਸੀਂ ਪਰਮੇਸ਼ਵਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪ੍ਰਗਟ ਹੋਏ ਹਾਂ।