1ਪਰਮੇਸ਼ਵਰ ਦੇ ਸਹਿ-ਕਰਮੀ ਹੋਣ ਦੇ ਕਾਰਨ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਪਰਮੇਸ਼ਵਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।
2ਕਿਉਂਕਿ ਪਰਮੇਸ਼ਵਰ ਆਖਦੇ ਹਨ, “ਮਨਭਾਉਂਦੇ ਸਮੇਂ ਵਿੱਚ ਮੈਂ ਤੇਰੀ ਪੁਕਾਰ ਸੁਣੀ, ਅਤੇ ਮੁਕਤੀ ਦੇ ਦਿਨ ਮੈਂ ਤੁਹਾਡੀ ਮਦਦ ਕੀਤੀ।” ਮੈਂ ਤੁਹਾਨੂੰ ਦੱਸਦਾ ਹਾਂ, ਹੁਣ ਹੀ ਕਿਰਪਾ ਦਾ ਸਮਾਂ ਹੈ, ਹੁਣ ਹੀ ਮੁਕਤੀ ਦਾ ਦਿਨ ਹੈ।
3ਅਸੀਂ ਕਿਸੇ ਰਾਹ ਵਿੱਚ ਰੁਕਾਵਟ ਨਹੀਂ ਬਣਦੇ, ਤਾਂ ਕਿ ਕਿਤੇ ਸਾਡੀ ਸੇਵਕਾਈ ਉੱਤੇ ਕੋਈ ਦੋਸ਼ ਨਾ ਆਵੇ।