12ਸਾਡੇ ਵਿੱਚ ਤੁਹਾਡੇ ਲਈ ਕੋਈ ਰੁਕਾਵਟ ਨਹੀਂ ਪਰ ਤੁਹਾਡੇ ਹੀ ਦਿਲਾਂ ਵਿੱਚ ਰੁਕਾਵਟ ਹੈ।
13ਜਿਵੇਂ ਮੈ ਬੱਚਿਆਂ ਵਾਂਗ ਕਹਿ ਰਿਹਾ ਹਾਂ ਇਸ ਦੇ ਬਦਲੇ ਤੁਸੀਂ ਵੀ ਆਪਣੇ ਦਿਲ ਸਾਡੇ ਲਈ ਖੋਲ੍ਹ ਦਿਓ।
14ਤੁਸੀਂ ਅਵਿਸ਼ਵਾਸੀਆਂ ਨਾਲ ਬਰਾਬਰ ਦੇ ਸੰਬੰਧ ਵਿੱਚ ਨਾ ਜੁੜੋ। ਕਿਉਂ ਜੋ ਧਰਮ ਅਤੇ ਕੁਧਰਮ ਦੀ ਕੀ ਸਾਂਝ ਹੈ, ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?
15ਅਤੇ ਮਸੀਹ ਦਾ ਬਲਿਆਲ ਨਾਲ ਕੀ ਮਿਲਾਪ ਹੈ? ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ?
16ਅਤੇ ਪਰਮੇਸ਼ਵਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਜਿਉਂਦੇ ਪਰਮੇਸ਼ਵਰ ਦੀ ਹੈਕਲ ਹਾਂ। ਜਿਵੇਂ ਪਰਮੇਸ਼ਵਰ ਨੇ ਕਿਹਾ: “ਮੈਂ ਉਹਨਾਂ ਦੇ ਨਾਲ ਰਹਾਂਗਾ ਅਤੇ ਉਹਨਾਂ ਵਿੱਚ ਤੁਰਿਆ ਫਿਰਿਆ ਕਰਾਂਗਾ, ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਉਹ ਮੇਰੇ ਲੋਕ ਹੋਣਗੇ।”