16ਅਤੇ ਪਰਮੇਸ਼ਵਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਜਿਉਂਦੇ ਪਰਮੇਸ਼ਵਰ ਦੀ ਹੈਕਲ ਹਾਂ। ਜਿਵੇਂ ਪਰਮੇਸ਼ਵਰ ਨੇ ਕਿਹਾ: “ਮੈਂ ਉਹਨਾਂ ਦੇ ਨਾਲ ਰਹਾਂਗਾ ਅਤੇ ਉਹਨਾਂ ਵਿੱਚ ਤੁਰਿਆ ਫਿਰਿਆ ਕਰਾਂਗਾ, ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਉਹ ਮੇਰੇ ਲੋਕ ਹੋਣਗੇ।”
17ਇਸ ਲਈ, “ਉਹਨਾਂ ਵਿੱਚੋਂ ਬਾਹਰ ਨਿੱਕਲ ਆਓ, ਅਤੇ ਵੱਖਰੇ ਹੋ ਜਾਓ, ਪ੍ਰਭੂ ਆਖਦੇ ਹਨ। ਕਿਸੇ ਵੀ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਅਤੇ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”
18ਅਤੇ, “ਮੈਂ ਤੁਹਾਡਾ ਪਿਤਾ ਬਣਾਗਾ, ਅਤੇ ਤੁਸੀਂ ਮੇਰੇ ਧੀਆਂ ਅਤੇ ਪੁੱਤਰ ਹੋਵੇਗੇ, ਇਹ ਬਚਨ ਸਰਵ ਸ਼ਕਤੀਮਾਨ ਪ੍ਰਭੂ ਦਾ ਹੈ।”