11ਵੇਖੋ, ਉਹ ਜੋ ਪਰਮੇਸ਼ਵਰ ਵੱਲੋਂ ਆਏ ਦੁੱਖ ਨੇ: ਤੁਹਾਡੇ ਵਿੱਚ ਉਤਸ਼ਾਹ ਪੈਦਾ ਕੀਤਾ ਹੈ, ਅਤੇ ਆਪਣੇ ਆਪ ਨੂੰ ਸਾਫ਼ ਕਰਨ ਦੀ ਉਤਸੁਕਤਾ, ਕੀ ਗੁੱਸਾ, ਕੀ ਡਰ, ਕੀ ਚਾਹਤ, ਕੀ ਅਣਖ, ਕੀ ਲਗਨ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਨ੍ਹਾਂ ਗੱਲਾਂ ਵਿੱਚ ਸਾਫ਼ ਹਾਂ।
12ਭਾਵੇਂ ਕਿ ਮੈਂ ਇਹ ਪੱਤਰ ਤੁਹਾਨੂੰ ਲਿਖਿਆ ਹੈ, ਇਸ ਲਈ ਨਹੀਂ ਉਸ ਵਿਅਕਤੀ ਦੇ ਕਾਰਨ ਜੋ ਗਲਤ ਹੈ ਜਾਂ ਜਿਸ ਨੇ ਗਲਤ ਕੀਤਾ ਹੈ, ਸਗੋਂ ਇਸ ਲਈ ਜੋ ਤੁਹਾਡਾ ਜੋਸ਼ ਜਿਹੜਾ ਸਾਡੇ ਲਈ ਹੈ ਸੋ ਪਰਮੇਸ਼ਵਰ ਦੇ ਹਜ਼ੂਰ ਤੁਹਾਡੇ ਉੱਤੇ ਪ੍ਰਗਟ ਹੋਵੇ।
13ਇਸ ਦੇ ਕਾਰਨ ਸਾਨੂੰ ਦਿਲਾਸਾ ਮਿਲਦਾ ਹੈ। ਅਤੇ ਆਪਣੇ ਦਿਲਾਸੇ ਤੋਂ ਬਿਨ੍ਹਾਂ ਅਸੀਂ ਤੀਤੁਸ ਦੀ ਖੁਸ਼ੀ ਦੇ ਕਾਰਨ ਹੋਰ ਵੀ ਬਹੁਤ ਵੱਧ ਕੇ ਖੁਸ਼ ਹੋਏ ਹਾਂ, ਕਿਉਂਕਿ ਉਸ ਦਾ ਆਤਮਾ ਤੁਹਾਡੇ ਸਾਰਿਆਂ ਤੋਂ ਤਾਜ਼ਾ ਹੋਇਆ ਹੈ।
14ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕੋਈ ਮਾਣ ਕੀਤਾ, ਤਾਂ ਤੁਸੀਂ ਮੈਨੂੰ ਸ਼ਰਮਿੰਦਾ ਨਹੀਂ ਕੀਤਾ। ਪਰ ਜੋ ਕੁਝ ਮੈਂ ਤੁਹਾਨੂੰ ਆਖਿਆ ਸਭ ਕੁਝ ਸੱਚ ਆਖਿਆ ਹੈ, ਇਸੇ ਤਰ੍ਹਾਂ ਤੀਤੁਸ ਦੇ ਸਾਹਮਣੇ ਸਾਡਾ ਮਾਣ ਵੀ ਸਹੀ ਸਾਬਤ ਹੋਇਆ।
15ਅਤੇ ਤੁਹਾਡੇ ਲਈ ਉਸ ਦਾ ਪਿਆਰ ਸਭ ਤੋਂ ਵੱਧ ਹੁੰਦਾ ਹੈ ਜਦੋਂ ਉਹ ਤੁਹਾਡੇ ਸਾਰਿਆ ਦੀ ਆਗਿਆਕਾਰੀ ਨੂੰ ਯਾਦ ਕਰਦਾ ਹੈ, ਤੁਸੀਂ ਡਰਦੇ ਅਤੇ ਕੰਬਦੇ ਹੋਏ ਉਸ ਨੂੰ ਕਬੂਲ ਕੀਤਾ ਸੀ।