2 ਕੁਰਿੰਥੀਆਂ 7

ਭਾਵੇਂ ਮੈਂ ਆਪਣੇ ਪੱਤਰ ਨਾਲ ਜਿਹੜਾ ਤੁਹਾਨੂੰ ਪਹਿਲਾਂ ਭੇਜਿਆ ਦੁੱਖੀ ਕੀਤਾ, ਤਾਂ ਵੀ ਮੈਨੂੰ ਇਸ ਦਾ ਪਛਤਾਵਾ ਨਹੀਂ ਹੈ। ਹਾਲਾਂਕਿ ਪਹਿਲਾਂ ਮੈਨੂੰ ਪਛਤਾਵਾ ਸੀ ਕਿਉਂਕਿ ਮੈਂ ਦੇਖਦਾ ਹਾਂ ਉਸ ਪੱਤਰੀ ਨੇ ਤੁਹਾਨੂੰ ਉਦਾਸ ਕੀਤਾ ਸੀ, ਪਰ ਥੋੜ੍ਹੇ ਸਮੇਂ ਲਈ ਹੀ।

2 Corinthians 7:8 (UKJV) For though I made you sorry with a letter, I do not repent, though I did repent: for I perceive that the same epistle has made you sorry, though it were but for a season.

6ਪਰ ਪਰਮੇਸ਼ਵਰ, ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ, ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ।

7ਕੇਵਲ ਉਸ ਦੇ ਆਉਣ ਨਾਲ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਸ ਨੂੰ ਤੁਸੀਂ ਦਿੱਤਾ। ਅਤੇ ਸਾਨੂੰ ਤੁਹਾਡੀ ਚਾਹਤ, ਤੁਹਾਡੇ ਦੁੱਖ, ਤੁਹਾਡੀ ਅਣਖ ਜਿਹੜੀ ਮੇਰੇ ਲਈ ਹੈ ਉਸ ਬਾਰੇ ਸਮਾਚਾਰ ਦੱਸਿਆ, ਜਿਸ ਕਰਕੇ ਮੈਂ ਹੋਰ ਵੀ ਆਨੰਦ ਹੋਇਆ।

8ਭਾਵੇਂ ਮੈਂ ਆਪਣੇ ਪੱਤਰ ਨਾਲ ਜਿਹੜਾ ਤੁਹਾਨੂੰ ਪਹਿਲਾਂ ਭੇਜਿਆ ਦੁੱਖੀ ਕੀਤਾ, ਤਾਂ ਵੀ ਮੈਨੂੰ ਇਸ ਦਾ ਪਛਤਾਵਾ ਨਹੀਂ ਹੈ। ਹਾਲਾਂਕਿ ਪਹਿਲਾਂ ਮੈਨੂੰ ਪਛਤਾਵਾ ਸੀ ਕਿਉਂਕਿ ਮੈਂ ਦੇਖਦਾ ਹਾਂ ਉਸ ਪੱਤਰੀ ਨੇ ਤੁਹਾਨੂੰ ਉਦਾਸ ਕੀਤਾ ਸੀ, ਪਰ ਥੋੜ੍ਹੇ ਸਮੇਂ ਲਈ ਹੀ।

9ਹੁਣ ਮੈਂ ਖੁਸ਼ ਹਾਂ, ਇਸ ਲਈ ਨਹੀਂ ਜੋ ਤੁਸੀਂ ਦੁੱਖੀ ਹੋਏ ਹੋ, ਪਰ ਇਸ ਲਈ ਕਿਉਂਕਿ ਤੁਹਾਡੇ ਦੁੱਖਾਂ ਨੇ ਤੁਹਾਨੂੰ ਪਛਤਾਵੇ ਵੱਲ ਮੋੜਿਆ ਹੈ। ਕਿਉਂ ਜੋ ਤੁਸੀਂ ਦੁੱਖੀ ਹੋ ਗਏ ਜਿਵੇਂ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਸੀ ਤਾਂ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋਵੇ।

10ਕਿਉਂਕਿ ਜਿਹੜਾ ਦੁੱਖ ਪਰਮੇਸ਼ਵਰ ਵੱਲੋਂ ਹੈ ਉਹ ਪਛਤਾਵਾ ਲਿਆਉਂਦਾ ਹੈ ਅਤੇ ਸਾਨੂੰ ਮੁਕਤੀ ਵੱਲ ਲੈ ਕੇ ਜਾਂਦਾ ਹੈ ਅਤੇ ਉਸ ਨਾਲ ਕੋਈ ਅਫ਼ਸੋਸ ਨਹੀਂ ਹੁੰਦਾ, ਪਰ ਸੰਸਾਰਕ ਦੁੱਖ ਮੌਤ ਨੂੰ ਲੈ ਕੇ ਆਉਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.