2 ਕੁਰਿੰਥੀਆਂ 8

ਪਰ ਕੇਵਲ ਇਹੋ ਨਹੀਂ, ਉਸ ਨੂੰ ਕਲੀਸਿਆ ਦੁਆਰਾ ਚੁਣਿਆ ਗਿਆ ਸੀ ਤਾਕਿ ਉਹ ਸਾਡੇ ਨਾਲ ਇਸ ਨੇਕ ਕਾਰਜ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰ ਸਕੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।

2 Corinthians 8:19 (UKJV) And not that only, but who was also chosen of the churches to travel with us with this grace, which is administered by us to the glory of the same Lord, and declaration of your ready mind:

17ਕਿਉਂਕਿ ਉਸ ਨੇ ਸਿਰਫ ਸਾਡੀ ਬੇਨਤੀ ਹੀ ਨਹੀਂ ਸਵੀਕਾਰ ਕੀਤੀ, ਸਗੋਂ ਉਹ ਵੱਡੇ ਉਤਸ਼ਾਹ ਨਾਲ ਆਪਣੇ ਆਪ ਹੀ ਤੁਹਾਡੇ ਕੋਲ ਆਉਣ ਨੂੰ ਬਹੁਤ ਕਾਹਲਾ ਹੈ।

18ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜ ਰਹੇ ਹਾਂ ਜਿਸ ਦਾ ਮਾਣ ਖੁਸ਼ਖ਼ਬਰੀ ਦੇ ਵਿਖੇ ਸਾਰੀਆਂ ਕਲੀਸਿਆ ਵਿੱਚ ਹੁੰਦਾ ਹੈ।

19ਪਰ ਕੇਵਲ ਇਹੋ ਨਹੀਂ, ਉਸ ਨੂੰ ਕਲੀਸਿਆ ਦੁਆਰਾ ਚੁਣਿਆ ਗਿਆ ਸੀ ਤਾਕਿ ਉਹ ਸਾਡੇ ਨਾਲ ਇਸ ਨੇਕ ਕਾਰਜ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰ ਸਕੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।

20ਕਿਉਂਕਿ ਅਸੀਂ ਸਾਵਧਾਨ ਰਹਿੰਦੇ ਹਾਂ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।

21ਕਿਉਂ ਜੋ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਹਨਾਂ ਦਾ ਧਿਆਨ ਰੱਖਦੇ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.