2 ਕੁਰਿੰਥੀਆਂ 8

ਕਿਉਂਕਿ ਅਸੀਂ ਸਾਵਧਾਨ ਰਹਿੰਦੇ ਹਾਂ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।

2 Corinthians 8:20 (UKJV) Avoiding this, that no man should blame us in this abundance which is administered by us:

18ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜ ਰਹੇ ਹਾਂ ਜਿਸ ਦਾ ਮਾਣ ਖੁਸ਼ਖ਼ਬਰੀ ਦੇ ਵਿਖੇ ਸਾਰੀਆਂ ਕਲੀਸਿਆ ਵਿੱਚ ਹੁੰਦਾ ਹੈ।

19ਪਰ ਕੇਵਲ ਇਹੋ ਨਹੀਂ, ਉਸ ਨੂੰ ਕਲੀਸਿਆ ਦੁਆਰਾ ਚੁਣਿਆ ਗਿਆ ਸੀ ਤਾਕਿ ਉਹ ਸਾਡੇ ਨਾਲ ਇਸ ਨੇਕ ਕਾਰਜ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰ ਸਕੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।

20ਕਿਉਂਕਿ ਅਸੀਂ ਸਾਵਧਾਨ ਰਹਿੰਦੇ ਹਾਂ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।

21ਕਿਉਂ ਜੋ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਹਨਾਂ ਦਾ ਧਿਆਨ ਰੱਖਦੇ ਹਾਂ।

22ਇਸ ਤੋਂ ਇਲਾਵਾ, ਅਸੀਂ ਉਹਨਾਂ ਦੇ ਨਾਲ ਆਪਣੇ ਭਰਾ ਨੂੰ ਭੇਜ ਰਹੇ ਹਾਂ ਜਿਸ ਨੂੰ ਅਕਸਰ ਅਸੀਂ ਬਹੁਤ ਸਾਰੀਆਂ ਗੱਲਾਂ ਵਿੱਚ ਪਰਖਿਆ ਅਤੇ ਉਸ ਨੂੰ ਉੱਦਮੀ ਵੇਖਿਆ ਹੈ, ਅਤੇ ਹੁਣ ਉਸ ਵੱਡੇ ਭਰੋਸੇ ਦੇ ਕਾਰਨ ਜਿਹੜਾ ਉਸ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.