1ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਪਰਮੇਸ਼ਵਰ ਦੇ ਲੋਕਾਂ ਲਈ ਹੈ, ਮੇਰੇ ਵੱਲੋਂ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ ਹੈ।
2ਕਿਉਂ ਜੋ ਮੈਂ ਤੁਹਾਡੀ ਮਦਦ ਕਰਨ ਦੀ ਉਤਸੁਕਤਾ ਨੂੰ ਜਾਣਦਾ ਹਾਂ, ਜਿਸ ਦੇ ਲਈ ਮੈਂ ਮਕਦੂਨਿਯਾ ਪ੍ਰਦੇਸ਼ ਦੇ ਵਸਨੀਕਾ ਦੇ ਅੱਗੇ ਮਾਣ ਵੀ ਕਰਦਾ ਹਾਂ, ਕਿ ਅਖਾਯਾ ਪ੍ਰਦੇਸ਼ ਦੇ ਲੋਕ ਪਿਛਲੇ ਸਾਲ ਤੋਂ ਹੀ ਇਸ ਦੇ ਲਈ ਤਿਆਰ ਹਨ, ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤ ਸਾਰਿਆ ਨੂੰ ਪ੍ਰੇਰਨਾ ਵੀ ਦਿੱਤੀ।
3ਪਰ ਤੀਤੁਸ ਅਤੇ ਦੋ ਹੋਰ ਭਰਾਵਾਂ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਹਾਂ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।