9ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਉਹਨਾਂ ਨੇ ਖੁੱਲ੍ਹੇ ਦਿਲ ਨਾਲ ਗਰੀਬਾਂ ਨੂੰ ਦਿੱਤਾ; ਅਤੇ ਉਹਨਾਂ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।”
10ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦਾ ਹੈ ਪਰਮੇਸ਼ਵਰ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫ਼ਲ ਵਿੱਚ ਵਾਧਾ ਕਰੇਗਾ।
11ਤਾਂ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪ੍ਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀ ਪਰਮੇਸ਼ਵਰ ਦੇ ਧੰਨਵਾਦ ਲਈ ਗੁਣਕਾਰੀ ਹੈ।
12ਕਿਉਂਕਿ ਇਹ ਸੇਵਕਾਈ ਨਾ ਸਿਰਫ ਪਰਮੇਸ਼ਵਰ ਦੇ ਲੋਕਾਂ ਦੀਆ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ, ਸਗੋਂ ਪਰਮੇਸ਼ਵਰ ਦਾ ਧੰਨਵਾਦ ਕਰਨ ਲਈ ਬਹੁਤ ਸਾਰੇ ਪ੍ਰਗਟਾਵਿਆਂ ਵਿੱਚ ਭਰਭੂਰ ਹੈ।
13ਤੁਹਾਡੀ ਇਸ ਸੇਵਕਾਈ ਦਾ ਪ੍ਰਮਾਣ ਪਾ ਕੇ ਉਹ ਪਰਮੇਸ਼ਵਰ ਦੀ ਮਹਿਮਾ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖ਼ਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਹਨਾਂ ਸਭਨਾਂ ਲਈ ਦਾਨ ਉਦਾਰਤਾ (ਖੁੱਲ੍ਹ-ਦਿਲੀ) ਨਾਲ ਦਿੰਦੇ ਹੋ।