2 ਕੁਰਿੰਥੀਆਂ 9

ਇਸ ਕਾਰਨ ਮੈਂ ਭਰਾਵਾਂ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਪਹਿਲਾਂ ਹੀ ਤੁਸੀਂ ਵਾਅਦਾ ਕੀਤਾ ਸੀ। ਪਹਿਲਾਂ ਹੀ ਤਿਆਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ, ਨਾ ਕਿ ਬੰਦਿਸ਼ ਦੇ ਦਾਨ ਵਰਗਾ।

2 Corinthians 9:5 (UKJV) Therefore I thought it necessary to exhort the brethren, that they would go before unto you, and make up beforehand your bounty, whereof all of you had notice before, that the same might be ready, as a matter of bounty, and not as of covetousness.

3ਪਰ ਤੀਤੁਸ ਅਤੇ ਦੋ ਹੋਰ ਭਰਾਵਾਂ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਹਾਂ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।

4ਕਿਤੇ ਇਸ ਤਰ੍ਹਾਂ ਨਾ ਹੋਵੇ ਜਦ ਕੋਈ ਮਕਦੂਨਿਯਾ ਦੇ ਵਿਸ਼ਵਾਸੀ ਮੇਰੇ ਨਾਲ ਆਉਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਅਸੀਂ ਉਸ ਪੱਕੇ ਭਰੋਸੇ ਤੋਂ ਉਹਨਾਂ ਅੱਗੇ ਲੱਜਿਆਵਾਨ ਹੋਈਏ।

5ਇਸ ਕਾਰਨ ਮੈਂ ਭਰਾਵਾਂ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਪਹਿਲਾਂ ਹੀ ਤੁਸੀਂ ਵਾਅਦਾ ਕੀਤਾ ਸੀ। ਪਹਿਲਾਂ ਹੀ ਤਿਆਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ, ਨਾ ਕਿ ਬੰਦਿਸ਼ ਦੇ ਦਾਨ ਵਰਗਾ।

6ਯਾਦ ਰੱਖਣਾ: ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।

7ਹਰੇਕ ਉਸੇ ਤਰ੍ਹਾਂ ਹੀ ਦੇਵੇ ਜਿਸ ਤਰ੍ਹਾਂ ਉਸ ਨੇ ਆਪਣੇ ਦਿਲ ਵਿੱਚ ਦੇਣ ਲਈ ਧਾਰਿਆ ਹੋਇਆ ਹੈ, ਨਾ ਕਿ ਝਿਜਕਦਿਆ ਹੋਇਆ ਅਤੇ ਨਾ ਮਜ਼ਬੂਰੀ ਨਾਲ, ਕਿਉਂਕਿ ਪਰਮੇਸ਼ਵਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.