8ਧਿਆਨ ਰੱਖੋ ਕਿ ਤੁਸੀਂ ਉਸ ਚੀਜ਼ ਨੂੰ ਨਾ ਗੁਆਓ ਜਿਸ ਲਈ ਅਸੀਂ ਕੰਮ ਕੀਤਾ ਹੈ, ਪਰ ਇਸ ਦਾ ਪੂਰਾ ਇਨਾਮ ਪ੍ਰਾਪਤ ਕਰੋ।
9ਜਿਹੜਾ ਵਿਅਕਤੀ ਅੱਗੇ ਵੱਧਦਾ ਹੈ ਅਤੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਉਸ ਕੋਲ ਪਰਮੇਸ਼ਵਰ ਨਹੀਂ ਹੈ; ਜਿਹੜਾ ਵੀ ਉਪਦੇਸ਼ ਜਾਰੀ ਰੱਖਦਾ ਹੈ ਉਸ ਦੇ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ।
10ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਹੀਂ ਲਿਆਵੇ, ਤਾਂ ਉਹਨਾਂ ਨੂੰ ਆਪਣੇ ਘਰ ਨਾ ਲੈ ਕੇ ਜਾਓ ਜਾਂ ਉਹਨਾਂ ਦਾ ਸਵਾਗਤ ਨਾ ਕਰੋ।
11ਜੋ ਵੀ ਉਹਨਾਂ ਦਾ ਸਵਾਗਤ ਕਰਦਾ ਹੈ ਉਹ ਉਹਨਾਂ ਦੇ ਦੁਸ਼ਟ ਕੰਮਾਂ ਵਿੱਚ ਹਿੱਸਾ ਲੈਂਦਾ ਹੈ।
12ਮੇਰੇ ਕੋਲ ਤੁਹਾਨੂੰ ਲਿਖਣ ਲਈ ਬਹੁਤ ਕੁਝ ਹੈ, ਪਰ ਮੈਂ ਕਾਗ਼ਜ਼ ਅਤੇ ਸਿਆਹੀ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ। ਇਸ ਦੀ ਬਜਾਏ, ਮੈਂ ਤੁਹਾਡੇ ਨਾਲ ਮੁਲਾਕਾਤ ਕਰਨ ਅਤੇ ਤੁਹਾਡੇ ਨਾਲ ਆਹਮਣੇ-ਸਾਹਮਣੇ ਗੱਲ ਕਰਨ ਦੀ ਉਮੀਦ ਕਰਦਾ ਹਾਂ, ਤਾਂ ਜੋ ਸਾਡੀ ਖੁਸ਼ੀ ਸੰਪੂਰਨ ਹੋ ਸਕੇ।