2 ਰਾਜਿਆਂ 1

ਏਲੀਯਾਹ ਨੇ ਸਰਦਾਰ ਨੂੰ ਉੱਤਰ ਦਿੱਤਾ, “ਜੇਕਰ ਮੈਂ ਪਰਮੇਸ਼ਵਰ ਦਾ ਬੰਦਾ ਹਾਂ, ਤਾਂ ਅਕਾਸ਼ ਤੋਂ ਅੱਗ ਉਤਰੇ ਤੈਨੂੰ ਅਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ।” ਤਦ ਅਕਾਸ਼ ਤੋਂ ਅੱਗ ਉਤਰੀ ਅਤੇ ਉਸਨੂੰ ਅਤੇ ਉਸਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।

2 Kings 1:10 (UKJV) And Elijah answered and said to the captain of fifty, If I be a man of God, then let fire come down from heaven, and consume you and your fifty. And there came down fire from heaven, and consumed him and his fifty.

8ਉਹਨਾਂ ਨੇ ਜਵਾਬ ਦਿੱਤਾ, “ਉਸ ਦੇ ਕੱਪੜੇ ਵਾਲਾਂ ਦੇ ਬਣੇ ਹੋਏ ਸਨ ਅਤੇ ਉਸਦੀ ਕਮਰ ਦੁਆਲੇ ਚਮੜੇ ਦੀ ਪੇਟੀ ਹੋਈ ਸੀ।” ਰਾਜੇ ਨੇ ਆਖਿਆ, “ਇਹ ਤਿਸ਼ਬੀ ਏਲੀਯਾਹ ਸੀ।”

9ਫਿਰ ਉਸਨੇ ਏਲੀਯਾਹ ਕੋਲ ਇੱਕ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਭੇਜਿਆ। ਸਰਦਾਰ ਏਲੀਯਾਹ ਕੋਲ ਗਿਆ, ਉਹ ਇੱਕ ਪਹਾੜੀ ਦੀ ਚੋਟੀ ਉੱਤੇ ਬੈਠਾ ਸੀ ਅਤੇ ਉਸ ਨੂੰ ਆਖਿਆ, “ਹੇ ਪਰਮੇਸ਼ਵਰ ਦੇ ਬੰਦੇ, ਰਾਜਾ ਆਖਦਾ ਹੈ, ‘ਤੂੰ ਹੇਠਾਂ ਆ ਜਾ!’ ”

10ਏਲੀਯਾਹ ਨੇ ਸਰਦਾਰ ਨੂੰ ਉੱਤਰ ਦਿੱਤਾ, “ਜੇਕਰ ਮੈਂ ਪਰਮੇਸ਼ਵਰ ਦਾ ਬੰਦਾ ਹਾਂ, ਤਾਂ ਅਕਾਸ਼ ਤੋਂ ਅੱਗ ਉਤਰੇ ਤੈਨੂੰ ਅਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ।” ਤਦ ਅਕਾਸ਼ ਤੋਂ ਅੱਗ ਉਤਰੀ ਅਤੇ ਉਸਨੂੰ ਅਤੇ ਉਸਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।

11ਇਸੇ ਤਰ੍ਹਾਂ ਰਾਜੇ ਨੇ ਏਲੀਯਾਹ ਕੋਲ ਇੱਕ ਹੋਰ ਪੰਜਾਹ ਸਿਪਾਹੀਆਂ ਦੇ ਦੂਸਰੇ ਸਰਦਾਰ ਉਸਦੇ ਕੋਲ ਭੇਜਿਆ। ਸਰਦਾਰ ਨੇ ਉਸਨੂੰ ਕਿਹਾ, “ਹੇ ਪਰਮੇਸ਼ਵਰ ਦੇ ਬੰਦੇ, ਰਾਜਾ ਇਹ ਆਖਦਾ ਹੈ, ‘ਛੇਤੀ ਹੇਠਾਂ ਆ ਜਾ!’ ”

12ਏਲੀਯਾਹ ਨੇ ਜਵਾਬ ਦਿੱਤਾ, “ਜੇ ਮੈਂ ਪਰਮੇਸ਼ਵਰ ਦਾ ਬੰਦਾ ਹਾਂ, ਤਾਂ ਅਕਾਸ਼ੋਂ ਅੱਗ ਉਤਰੇ ਤੈਨੂੰ ਅਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ!” ਤਦ ਪਰਮੇਸ਼ਵਰ ਦੀ ਅੱਗ ਸਵਰਗ ਤੋਂ ਉਤਰੀ ਅਤੇ ਉਸਨੇ ਉਸਨੂੰ ਅਤੇ ਉਸਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.