9ਅਗਲੀ ਸਵੇਰ ਯੇਹੂ ਬਾਹਰ ਗਿਆ। ਉਹ ਸਾਰੇ ਲੋਕਾਂ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਕਿਹਾ, “ਤੁਸੀਂ ਬੇਕਸੂਰ ਹੋ। ਇਹ ਮੈਂ ਹੀ ਸੀ ਜਿਸਨੇ ਆਪਣੇ ਮਾਲਕ ਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਉਸਨੂੰ ਮਾਰਿਆ, ਪਰ ਇਹ ਸਭ ਨੂੰ ਕਿਸਨੇ ਮਾਰਿਆ?
10ਤਾਂ ਜਾਣ ਲਵੋ ਕਿ ਅਹਾਬ ਦੇ ਘਰਾਣੇ ਦੇ ਵਿਰੁੱਧ ਇੱਕ ਵੀ ਸ਼ਬਦ ਜੋ ਯਾਹਵੇਹ ਨੇ ਬੋਲਿਆ ਹੈ ਅਸਫ਼ਲ ਨਹੀਂ ਹੋਵੇਗਾ। ਯਾਹਵੇਹ ਨੇ ਉਹੀ ਕੀਤਾ ਹੈ ਜੋ ਉਸਨੇ ਆਪਣੇ ਸੇਵਕ ਏਲੀਯਾਹ ਦੁਆਰਾ ਘੋਸ਼ਿਤ ਕੀਤਾ ਹੈ।”
11ਇਸ ਲਈ ਯੇਹੂ ਨੇ ਯਿਜ਼ਰਏਲ ਵਿੱਚ ਅਹਾਬ ਦੇ ਘਰਾਣੇ ਦੇ ਬਾਕੀ ਸਾਰੇ ਲੋਕਾਂ ਨੂੰ ਅਤੇ ਉਸਦੇ ਸਾਰੇ ਸਰਦਾਰਾਂ, ਉਸਦੇ ਨਜ਼ਦੀਕੀ ਮਿੱਤਰਾਂ ਅਤੇ ਉਸਦੇ ਜਾਜਕਾਂ ਨੂੰ ਮਾਰ ਦਿੱਤਾ ਅਤੇ ਉਸਦੇ ਕੋਲ ਕੋਈ ਵੀ ਨਹੀਂ ਬਚਿਆ।
12ਤਦ ਯੇਹੂ ਤੁਰ ਪਿਆ ਅਤੇ ਸਾਮਰਿਯਾ ਵੱਲ ਚਲਾ ਗਿਆ। ਜਦੋਂ ਚਰਵਾਹਿਆਂ ਦੇ ਬੈਥ-ਏਕੇਦ ਸਾਥਨ ਤੇ ਆਇਆ
13ਉਹ ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਕੁਝ ਰਿਸ਼ਤੇਦਾਰਾਂ ਨੂੰ ਮਿਲਿਆ ਅਤੇ ਪੁੱਛਿਆ, “ਤੁਸੀਂ ਕੌਣ ਹੋ?” ਉਹਨਾਂ ਆਖਿਆ, “ਅਸੀਂ ਅਹਜ਼ਯਾਹ ਦੇ ਰਿਸ਼ਤੇਦਾਰ ਹਾਂ ਅਤੇ ਅਸੀਂ ਰਾਜੇ ਅਤੇ ਰਾਣੀ ਮਾਤਾ ਦੇ ਘਰਾਣਿਆਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਹੇਠਾਂ ਆਏ ਹਾਂ।”