2 ਰਾਜਿਆਂ 10

ਇਸ ਲਈ ਹੁਣ ਤੁਸੀਂ ਬਆਲ ਦੇ ਸਾਰੇ ਨਬੀਆਂ, ਸਾਰਿਆਂ ਉਪਾਸਕਾਂ ਅਤੇ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਬੁਲਾ ਲਿਆਓ। ਕੋਈ ਵੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ।” ਪਰ ਯੇਹੂ ਨੇ ਬਆਲ ਦੇ ਉਪਾਸਕਾਂ ਦਾ ਨਾਸ ਕਰਨ ਲਈ ਇਹ ਧੋਖਾ ਕੀਤਾ ਸੀ।

2 Kings 10:19 (UKJV) Now therefore call unto me all the prophets of Baal, all his servants, and all his priests; let none be lacking: for I have a great sacrifice to do to Baal; whosoever shall be lacking, he shall not live. But Jehu did it in subtlety, to the intent that he might destroy the worshippers of Baal.

17ਜਦੋਂ ਉਹ ਸਾਮਰਿਯਾ ਵਿੱਚ ਪਹੁੰਚਿਆ ਤਾਂ ਉਸ ਨੇ ਸਾਮਰਿਯਾ ਵਿੱਚ ਅਹਾਬ ਦੇ ਬਾਕੀ ਰਹਿੰਦੇ ਸਾਰੇ ਰਿਸ਼ਤੇਦਾਰਾਂ ਨੂੰ ਮਾਰ ਦਿੱਤਾ। ਉਹ ਉਦੋਂ ਤੱਕ ਮਾਰਦਾ ਰਿਹਾ ਜਦੋਂ ਤੱਕ ਉਹਨਾਂ ਵਿੱਚੋਂ ਇੱਕ ਵੀ ਨਾ ਬਚਿਆ। ਇਹ ਯਾਹਵੇਹ ਦੇ ਹੁਕਮ ਦੇ ਅਨੁਸਾਰ ਜੋ ਉਸ ਨੇ ਏਲੀਯਾਹ ਦੁਆਰਾ ਬੋਲੇ ਸੀ।

18ਤਦ ਯੇਹੂ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਉਹਨਾਂ ਨੂੰ ਕਿਹਾ, “ਅਹਾਬ ਨੇ ਬਆਲ ਦੀ ਥੋੜੀ ਸੇਵਾ ਕੀਤੀ, ਯੇਹੂ ਉਸਦੀ ਜ਼ਿਆਦਾ ਸੇਵਾ ਕਰੇਗਾ।

19ਇਸ ਲਈ ਹੁਣ ਤੁਸੀਂ ਬਆਲ ਦੇ ਸਾਰੇ ਨਬੀਆਂ, ਸਾਰਿਆਂ ਉਪਾਸਕਾਂ ਅਤੇ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਬੁਲਾ ਲਿਆਓ। ਕੋਈ ਵੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ।” ਪਰ ਯੇਹੂ ਨੇ ਬਆਲ ਦੇ ਉਪਾਸਕਾਂ ਦਾ ਨਾਸ ਕਰਨ ਲਈ ਇਹ ਧੋਖਾ ਕੀਤਾ ਸੀ।

20ਤਦ ਯੇਹੂ ਨੇ ਹੁਕਮ ਘੱਲਿਆ, “ਬਆਲ ਲਈ ਇੱਕ ਪਵਿੱਤਰ ਤਿਉਹਾਰ ਮਨਾਉ!” ਹਰ ਪਾਸੇ ਐਲਾਨ ਕੀਤਾ ਗਿਆ।

21ਯੇਹੂ ਨੇ ਸਾਰੇ ਇਸਰਾਏਲ ਵਿੱਚੋਂ ਬਆਲ ਦੇ ਸੇਵਕਾਂ ਨੂੰ ਬੁਲਾਇਆ। ਕੋਈ ਵੀ ਗੈਰ ਹਾਜ਼ਰ ਨਹੀਂ ਸੀ। ਉਹ ਸਾਰੇ ਬਆਲ ਦੇ ਮੰਦਰ ਵਿੱਚ ਦਾਖਲ ਹੋਏ ਅਤੇ ਇੱਕ ਕੋਨੇ ਤੋਂ ਦੂਜੇ ਕੋਨੇ ਤੱਕ ਮੰਦਰ ਪੂਰੀ ਤਰ੍ਹਾਂ ਪੁਜਾਰੀਆਂ ਨਾਲ ਭਰ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.