21ਯੇਹੂ ਨੇ ਸਾਰੇ ਇਸਰਾਏਲ ਵਿੱਚੋਂ ਬਆਲ ਦੇ ਸੇਵਕਾਂ ਨੂੰ ਬੁਲਾਇਆ। ਕੋਈ ਵੀ ਗੈਰ ਹਾਜ਼ਰ ਨਹੀਂ ਸੀ। ਉਹ ਸਾਰੇ ਬਆਲ ਦੇ ਮੰਦਰ ਵਿੱਚ ਦਾਖਲ ਹੋਏ ਅਤੇ ਇੱਕ ਕੋਨੇ ਤੋਂ ਦੂਜੇ ਕੋਨੇ ਤੱਕ ਮੰਦਰ ਪੂਰੀ ਤਰ੍ਹਾਂ ਪੁਜਾਰੀਆਂ ਨਾਲ ਭਰ ਗਿਆ।
22ਤਦ ਯੇਹੂ ਨੇ ਭੰਡਾਰ ਦਾ ਮੁਖੀਏ ਨੂੰ ਹੁਕਮ ਦਿੱਤਾ, “ਬਆਲ ਦੇ ਸੇਵਕਾਂ ਲਈ ਤਜਵੀਜ਼ ਕੀਤੇ ਕੱਪੜੇ ਲਿਆਏ ਜਾਣ।” ਫਿਰ ਉਹਨਾਂ ਦੇ ਲਈ ਕੱਪੜੇ ਲਿਆਂਦੇ ਗਏ।
23ਇਸ ਤੋਂ ਬਾਅਦ ਯੇਹੂ ਬਾਲ ਦੇ ਮੰਦਰ ਵਿੱਚ ਗਿਆ। ਰੇਕਾਬ ਦਾ ਪੁੱਤਰ ਯਹੋਨਾਦਾਬ ਵੀ ਉਸਦੇ ਨਾਲ ਸੀ। ਯੇਹੂ ਨੇ ਬਆਲ ਦੇ ਸੇਵਕਾਂ ਨੂੰ ਕਿਹਾ, “ਪੜਤਾਲ ਕਰੋ ਅਤੇ ਪਤਾ ਲਗਾਓ ਕਿ ਇੱਥੇ ਕੋਈ ਯਾਹਵੇਹ ਦੇ ਸੇਵਕ ਨਹੀਂ ਹਨ, ਪਰ ਸਿਰਫ ਬਾਲ ਦੇ ਸੇਵਕ ਹਨ।”
24ਫਿਰ ਉਹਨਾਂ ਨੇ ਬਲੀਆਂ ਅਤੇ ਹੋਮ ਦੀਆਂ ਭੇਟਾਂ ਚੜ੍ਹਾਉਣ ਦਾ ਕੰਮ ਸ਼ੁਰੂ ਕੀਤਾ। ਯੇਹੂ ਨੇ ਇਸ ਸਮੇਂ ਲਈ ਘਰ ਦੇ ਬਾਹਰ ਅੱਸੀ ਆਦਮੀਆਂ ਨੂੰ ਚੁਣਿਆ ਸੀ ਜਿਨ੍ਹਾਂ ਨੂੰ ਇਹ ਹਿਦਾਇਤ ਦਿੱਤੀ ਗਈ ਸੀ ਕਿ, “ਤੁਹਾਡੇ ਵਿੱਚੋਂ ਜੋ ਕੋਈ ਇਨ੍ਹਾਂ ਆਦਮੀਆਂ ਵਿੱਚੋਂ ਕਿਸੇ ਨੂੰ, ਜਿਸ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦੇ ਰਿਹਾ ਹਾਂ, ਬਚਣ ਦਿੰਦਾ ਹੈ, ਤਾਂ ਉਹ ਆਪਣੀ ਜਾਨ ਦੇ ਕੇ ਇਸ ਦੀ ਕੀਮਤ ਅਦਾ ਕਰੇਗਾ।”
25ਤਦ ਜਿਵੇਂ ਹੀ ਯੇਹੂ ਨੇ ਹੋਮ ਦੀ ਭੇਟ ਚੜ੍ਹਾਈ ਤਾਂ ਉਸ ਨੇ ਪਹਿਰੇਦਾਰਾਂ ਅਤੇ ਸ਼ਾਹੀ ਅਧਿਕਾਰੀਆਂ ਨੂੰ ਹੁਕਮ ਦਿੱਤਾ, “ਜਾਓ ਅਤੇ ਸਾਰਿਆਂ ਨੂੰ ਮਾਰ ਦਿਓ। ਇੱਕ ਵੀ ਬਚ ਨਹੀਂ ਸਕਿਆ।” ਫਿਰ ਉਹਨਾਂ ਸਾਰਿਆਂ ਨੂੰ ਮਾਰ ਦਿੱਤਾ। ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੇ ਉਹਨਾਂ ਦੀਆਂ ਲਾਸ਼ਾਂ ਨੂੰ ਬਾਹਰ ਸੁੱਟ ਦਿੱਤਾ। ਫਿਰ ਉਹ ਬਆਲ ਦੇਵਤਾ ਦੇ ਮੰਦਰ ਦੇ ਅੰਦਰਲੇ ਕਮਰੇ ਵਿੱਚ ਗਏ।