2 ਰਾਜਿਆਂ 10

ਫਿਰ ਉਹਨਾਂ ਨੇ ਬਲੀਆਂ ਅਤੇ ਹੋਮ ਦੀਆਂ ਭੇਟਾਂ ਚੜ੍ਹਾਉਣ ਦਾ ਕੰਮ ਸ਼ੁਰੂ ਕੀਤਾ। ਯੇਹੂ ਨੇ ਇਸ ਸਮੇਂ ਲਈ ਘਰ ਦੇ ਬਾਹਰ ਅੱਸੀ ਆਦਮੀਆਂ ਨੂੰ ਚੁਣਿਆ ਸੀ ਜਿਨ੍ਹਾਂ ਨੂੰ ਇਹ ਹਿਦਾਇਤ ਦਿੱਤੀ ਗਈ ਸੀ ਕਿ, “ਤੁਹਾਡੇ ਵਿੱਚੋਂ ਜੋ ਕੋਈ ਇਨ੍ਹਾਂ ਆਦਮੀਆਂ ਵਿੱਚੋਂ ਕਿਸੇ ਨੂੰ, ਜਿਸ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦੇ ਰਿਹਾ ਹਾਂ, ਬਚਣ ਦਿੰਦਾ ਹੈ, ਤਾਂ ਉਹ ਆਪਣੀ ਜਾਨ ਦੇ ਕੇ ਇਸ ਦੀ ਕੀਮਤ ਅਦਾ ਕਰੇਗਾ।”

2 Kings 10:24 (UKJV) And when they went in to offer sacrifices and burnt offerings, Jehu appointed fourscore men without, and said, If any of the men whom I have brought into your hands escape, he that lets him go, his life shall be for the life of him.

22ਤਦ ਯੇਹੂ ਨੇ ਭੰਡਾਰ ਦਾ ਮੁਖੀਏ ਨੂੰ ਹੁਕਮ ਦਿੱਤਾ, “ਬਆਲ ਦੇ ਸੇਵਕਾਂ ਲਈ ਤਜਵੀਜ਼ ਕੀਤੇ ਕੱਪੜੇ ਲਿਆਏ ਜਾਣ।” ਫਿਰ ਉਹਨਾਂ ਦੇ ਲਈ ਕੱਪੜੇ ਲਿਆਂਦੇ ਗਏ।

23ਇਸ ਤੋਂ ਬਾਅਦ ਯੇਹੂ ਬਾਲ ਦੇ ਮੰਦਰ ਵਿੱਚ ਗਿਆ। ਰੇਕਾਬ ਦਾ ਪੁੱਤਰ ਯਹੋਨਾਦਾਬ ਵੀ ਉਸਦੇ ਨਾਲ ਸੀ। ਯੇਹੂ ਨੇ ਬਆਲ ਦੇ ਸੇਵਕਾਂ ਨੂੰ ਕਿਹਾ, “ਪੜਤਾਲ ਕਰੋ ਅਤੇ ਪਤਾ ਲਗਾਓ ਕਿ ਇੱਥੇ ਕੋਈ ਯਾਹਵੇਹ ਦੇ ਸੇਵਕ ਨਹੀਂ ਹਨ, ਪਰ ਸਿਰਫ ਬਾਲ ਦੇ ਸੇਵਕ ਹਨ।”

24ਫਿਰ ਉਹਨਾਂ ਨੇ ਬਲੀਆਂ ਅਤੇ ਹੋਮ ਦੀਆਂ ਭੇਟਾਂ ਚੜ੍ਹਾਉਣ ਦਾ ਕੰਮ ਸ਼ੁਰੂ ਕੀਤਾ। ਯੇਹੂ ਨੇ ਇਸ ਸਮੇਂ ਲਈ ਘਰ ਦੇ ਬਾਹਰ ਅੱਸੀ ਆਦਮੀਆਂ ਨੂੰ ਚੁਣਿਆ ਸੀ ਜਿਨ੍ਹਾਂ ਨੂੰ ਇਹ ਹਿਦਾਇਤ ਦਿੱਤੀ ਗਈ ਸੀ ਕਿ, “ਤੁਹਾਡੇ ਵਿੱਚੋਂ ਜੋ ਕੋਈ ਇਨ੍ਹਾਂ ਆਦਮੀਆਂ ਵਿੱਚੋਂ ਕਿਸੇ ਨੂੰ, ਜਿਸ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦੇ ਰਿਹਾ ਹਾਂ, ਬਚਣ ਦਿੰਦਾ ਹੈ, ਤਾਂ ਉਹ ਆਪਣੀ ਜਾਨ ਦੇ ਕੇ ਇਸ ਦੀ ਕੀਮਤ ਅਦਾ ਕਰੇਗਾ।”

25ਤਦ ਜਿਵੇਂ ਹੀ ਯੇਹੂ ਨੇ ਹੋਮ ਦੀ ਭੇਟ ਚੜ੍ਹਾਈ ਤਾਂ ਉਸ ਨੇ ਪਹਿਰੇਦਾਰਾਂ ਅਤੇ ਸ਼ਾਹੀ ਅਧਿਕਾਰੀਆਂ ਨੂੰ ਹੁਕਮ ਦਿੱਤਾ, “ਜਾਓ ਅਤੇ ਸਾਰਿਆਂ ਨੂੰ ਮਾਰ ਦਿਓ। ਇੱਕ ਵੀ ਬਚ ਨਹੀਂ ਸਕਿਆ।” ਫਿਰ ਉਹਨਾਂ ਸਾਰਿਆਂ ਨੂੰ ਮਾਰ ਦਿੱਤਾ। ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੇ ਉਹਨਾਂ ਦੀਆਂ ਲਾਸ਼ਾਂ ਨੂੰ ਬਾਹਰ ਸੁੱਟ ਦਿੱਤਾ। ਫਿਰ ਉਹ ਬਆਲ ਦੇਵਤਾ ਦੇ ਮੰਦਰ ਦੇ ਅੰਦਰਲੇ ਕਮਰੇ ਵਿੱਚ ਗਏ।

26ਉੱਥੋਂ ਉਹਨਾਂ ਨੇ ਬਆਲ ਦੇ ਪਵਿੱਤਰ ਥੰਮ੍ਹ ਨੂੰ ਉਖਾੜ ਸੁੱਟਿਆ, ਬਾਹਰ ਲਿਆਂਦਾ ਅਤੇ ਸਾੜ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.