24ਫਿਰ ਉਹਨਾਂ ਨੇ ਬਲੀਆਂ ਅਤੇ ਹੋਮ ਦੀਆਂ ਭੇਟਾਂ ਚੜ੍ਹਾਉਣ ਦਾ ਕੰਮ ਸ਼ੁਰੂ ਕੀਤਾ। ਯੇਹੂ ਨੇ ਇਸ ਸਮੇਂ ਲਈ ਘਰ ਦੇ ਬਾਹਰ ਅੱਸੀ ਆਦਮੀਆਂ ਨੂੰ ਚੁਣਿਆ ਸੀ ਜਿਨ੍ਹਾਂ ਨੂੰ ਇਹ ਹਿਦਾਇਤ ਦਿੱਤੀ ਗਈ ਸੀ ਕਿ, “ਤੁਹਾਡੇ ਵਿੱਚੋਂ ਜੋ ਕੋਈ ਇਨ੍ਹਾਂ ਆਦਮੀਆਂ ਵਿੱਚੋਂ ਕਿਸੇ ਨੂੰ, ਜਿਸ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦੇ ਰਿਹਾ ਹਾਂ, ਬਚਣ ਦਿੰਦਾ ਹੈ, ਤਾਂ ਉਹ ਆਪਣੀ ਜਾਨ ਦੇ ਕੇ ਇਸ ਦੀ ਕੀਮਤ ਅਦਾ ਕਰੇਗਾ।”
25ਤਦ ਜਿਵੇਂ ਹੀ ਯੇਹੂ ਨੇ ਹੋਮ ਦੀ ਭੇਟ ਚੜ੍ਹਾਈ ਤਾਂ ਉਸ ਨੇ ਪਹਿਰੇਦਾਰਾਂ ਅਤੇ ਸ਼ਾਹੀ ਅਧਿਕਾਰੀਆਂ ਨੂੰ ਹੁਕਮ ਦਿੱਤਾ, “ਜਾਓ ਅਤੇ ਸਾਰਿਆਂ ਨੂੰ ਮਾਰ ਦਿਓ। ਇੱਕ ਵੀ ਬਚ ਨਹੀਂ ਸਕਿਆ।” ਫਿਰ ਉਹਨਾਂ ਸਾਰਿਆਂ ਨੂੰ ਮਾਰ ਦਿੱਤਾ। ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੇ ਉਹਨਾਂ ਦੀਆਂ ਲਾਸ਼ਾਂ ਨੂੰ ਬਾਹਰ ਸੁੱਟ ਦਿੱਤਾ। ਫਿਰ ਉਹ ਬਆਲ ਦੇਵਤਾ ਦੇ ਮੰਦਰ ਦੇ ਅੰਦਰਲੇ ਕਮਰੇ ਵਿੱਚ ਗਏ।
26ਉੱਥੋਂ ਉਹਨਾਂ ਨੇ ਬਆਲ ਦੇ ਪਵਿੱਤਰ ਥੰਮ੍ਹ ਨੂੰ ਉਖਾੜ ਸੁੱਟਿਆ, ਬਾਹਰ ਲਿਆਂਦਾ ਅਤੇ ਸਾੜ ਦਿੱਤਾ।
27ਉਹਨਾਂ ਨੇ ਬਆਲ ਦੇ ਥੰਮ੍ਹ ਦੇ ਨਾਲ-ਨਾਲ ਬਆਲ ਦੇ ਮੰਦਰ ਨੂੰ ਵੀ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ, ਜੋ ਅੱਜ ਤੱਕ ਪਖ਼ਾਨੇ ਵਜੋਂ ਵਰਤਿਆ ਜਾ ਰਿਹਾ ਹੈ।
28ਇਸ ਲਈ ਯੇਹੂ ਨੇ ਇਸਰਾਏਲ ਵਿੱਚ ਬਆਲ ਦੀ ਉਪਾਸਨਾ ਨੂੰ ਨਸ਼ਟ ਕਰ ਦਿੱਤਾ।