2 ਰਾਜਿਆਂ 11

ਯਹੋਯਾਦਾ ਜਾਜਕ ਨੇ ਸੌ-ਸੌ ਸੈਨਾ ਦੇ ਮੁਖੀਆਂ ਨੂੰ ਹੁਕਮ ਦਿੱਤਾ, ਜੋ ਸੈਨਾ ਦੇ ਅਧਿਕਾਰੀ ਸਨ, “ਉਸ ਨੂੰ ਪਾਲਾਂ ਦੇ ਵਿੱਚਕਾਰੋਂ ਬਾਹਰ ਲਿਆਓ ਅਤੇ ਜੋ ਕੋਈ ਉਸ ਦਾ ਪਿੱਛਾ ਕਰੇ ਉਸ ਨੂੰ ਤਲਵਾਰ ਨਾਲ ਮਾਰ ਦਿਓ।” ਕਿਉਂਕਿ ਜਾਜਕ ਨੇ ਕਿਹਾ ਸੀ, “ਉਸ ਨੂੰ ਯਾਹਵੇਹ ਦੇ ਭਵਨ ਵਿੱਚ ਨਾ ਮਾਰੋ।”

2 Kings 11:15 (UKJV) But Jehoiada the priest commanded the captains of the hundreds, the officers of the host, and said unto them, Have her forth without the ranges: and him that follows her kill with the sword. For the priest had said, Let her not be slain in the house of the LORD.

13ਜਦੋਂ ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲਾ ਸੁਣਿਆ ਤਾਂ ਉਹ ਯਾਹਵੇਹ ਦੇ ਭਵਨ ਵਿੱਚ ਲੋਕਾਂ ਕੋਲ ਗਈ।

14ਉਸ ਨੇ ਉੱਥੇ ਰਾਜਾ ਨੂੰ ਥੰਮ੍ਹ ਕੋਲ ਖੜ੍ਹਾ ਵੇਖਿਆ, ਜਿਵੇਂ ਕਿ ਰੀਤੀ ਰਿਵਾਜ ਸੀ। ਅਧਿਕਾਰੀ ਅਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ ਅਤੇ ਦੇਸ਼ ਦੇ ਸਾਰੇ ਲੋਕ ਖੁਸ਼ੀ ਮਨਾ ਰਹੇ ਸਨ ਅਤੇ ਤੁਰ੍ਹੀਆਂ ਵਜਾ ਰਹੇ ਸਨ। ਤਦ ਅਥਲਯਾਹ ਨੇ ਆਪਣੇ ਬਸਤਰ ਪਾੜੇ ਅਤੇ ਉੱਚੀ-ਉੱਚੀ ਪੁਕਾਰਿਆ, “ਦੇਸ਼ਧ੍ਰੋਹੀ! ਦੇਸ਼ਧ੍ਰੋਹੀ!”

15ਯਹੋਯਾਦਾ ਜਾਜਕ ਨੇ ਸੌ-ਸੌ ਸੈਨਾ ਦੇ ਮੁਖੀਆਂ ਨੂੰ ਹੁਕਮ ਦਿੱਤਾ, ਜੋ ਸੈਨਾ ਦੇ ਅਧਿਕਾਰੀ ਸਨ, “ਉਸ ਨੂੰ ਪਾਲਾਂ ਦੇ ਵਿੱਚਕਾਰੋਂ ਬਾਹਰ ਲਿਆਓ ਅਤੇ ਜੋ ਕੋਈ ਉਸ ਦਾ ਪਿੱਛਾ ਕਰੇ ਉਸ ਨੂੰ ਤਲਵਾਰ ਨਾਲ ਮਾਰ ਦਿਓ।” ਕਿਉਂਕਿ ਜਾਜਕ ਨੇ ਕਿਹਾ ਸੀ, “ਉਸ ਨੂੰ ਯਾਹਵੇਹ ਦੇ ਭਵਨ ਵਿੱਚ ਨਾ ਮਾਰੋ।”

16ਇਸ ਲਈ ਜਦੋਂ ਉਹ ਉਸ ਜਗ੍ਹਾ ਪਹੁੰਚੀ ਜਿੱਥੇ ਘੋੜੇ ਮਹਿਲ ਦੇ ਮੈਦਾਨ ਵਿੱਚ ਦਾਖਲ ਹੁੰਦੇ ਸਨ, ਉਹਨਾਂ ਨੇ ਉਸ ਨੂੰ ਫੜ ਲਿਆ ਅਤੇ ਉੱਥੇ ਉਸ ਨੂੰ ਮਾਰ ਦਿੱਤਾ।

17ਫਿਰ ਯਹੋਯਾਦਾ ਨੇ ਯਾਹਵੇਹ ਅਤੇ ਰਾਜੇ ਅਤੇ ਲੋਕਾਂ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਾਹਵੇਹ ਦੇ ਲੋਕ ਹੋਣਗੇ। ਉਸਨੇ ਰਾਜੇ ਅਤੇ ਲੋਕਾਂ ਵਿਚਕਾਰ ਇੱਕ ਨੇਮ ਵੀ ਬੰਨ੍ਹਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.