2 ਰਾਜਿਆਂ 11

ਇਸ ਲਈ ਜਦੋਂ ਉਹ ਉਸ ਜਗ੍ਹਾ ਪਹੁੰਚੀ ਜਿੱਥੇ ਘੋੜੇ ਮਹਿਲ ਦੇ ਮੈਦਾਨ ਵਿੱਚ ਦਾਖਲ ਹੁੰਦੇ ਸਨ, ਉਹਨਾਂ ਨੇ ਉਸ ਨੂੰ ਫੜ ਲਿਆ ਅਤੇ ਉੱਥੇ ਉਸ ਨੂੰ ਮਾਰ ਦਿੱਤਾ।

2 Kings 11:16 (UKJV) And they laid hands on her; and she went by the way by the which the horses came into the king's house: and there was she slain.

14ਉਸ ਨੇ ਉੱਥੇ ਰਾਜਾ ਨੂੰ ਥੰਮ੍ਹ ਕੋਲ ਖੜ੍ਹਾ ਵੇਖਿਆ, ਜਿਵੇਂ ਕਿ ਰੀਤੀ ਰਿਵਾਜ ਸੀ। ਅਧਿਕਾਰੀ ਅਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ ਅਤੇ ਦੇਸ਼ ਦੇ ਸਾਰੇ ਲੋਕ ਖੁਸ਼ੀ ਮਨਾ ਰਹੇ ਸਨ ਅਤੇ ਤੁਰ੍ਹੀਆਂ ਵਜਾ ਰਹੇ ਸਨ। ਤਦ ਅਥਲਯਾਹ ਨੇ ਆਪਣੇ ਬਸਤਰ ਪਾੜੇ ਅਤੇ ਉੱਚੀ-ਉੱਚੀ ਪੁਕਾਰਿਆ, “ਦੇਸ਼ਧ੍ਰੋਹੀ! ਦੇਸ਼ਧ੍ਰੋਹੀ!”

15ਯਹੋਯਾਦਾ ਜਾਜਕ ਨੇ ਸੌ-ਸੌ ਸੈਨਾ ਦੇ ਮੁਖੀਆਂ ਨੂੰ ਹੁਕਮ ਦਿੱਤਾ, ਜੋ ਸੈਨਾ ਦੇ ਅਧਿਕਾਰੀ ਸਨ, “ਉਸ ਨੂੰ ਪਾਲਾਂ ਦੇ ਵਿੱਚਕਾਰੋਂ ਬਾਹਰ ਲਿਆਓ ਅਤੇ ਜੋ ਕੋਈ ਉਸ ਦਾ ਪਿੱਛਾ ਕਰੇ ਉਸ ਨੂੰ ਤਲਵਾਰ ਨਾਲ ਮਾਰ ਦਿਓ।” ਕਿਉਂਕਿ ਜਾਜਕ ਨੇ ਕਿਹਾ ਸੀ, “ਉਸ ਨੂੰ ਯਾਹਵੇਹ ਦੇ ਭਵਨ ਵਿੱਚ ਨਾ ਮਾਰੋ।”

16ਇਸ ਲਈ ਜਦੋਂ ਉਹ ਉਸ ਜਗ੍ਹਾ ਪਹੁੰਚੀ ਜਿੱਥੇ ਘੋੜੇ ਮਹਿਲ ਦੇ ਮੈਦਾਨ ਵਿੱਚ ਦਾਖਲ ਹੁੰਦੇ ਸਨ, ਉਹਨਾਂ ਨੇ ਉਸ ਨੂੰ ਫੜ ਲਿਆ ਅਤੇ ਉੱਥੇ ਉਸ ਨੂੰ ਮਾਰ ਦਿੱਤਾ।

17ਫਿਰ ਯਹੋਯਾਦਾ ਨੇ ਯਾਹਵੇਹ ਅਤੇ ਰਾਜੇ ਅਤੇ ਲੋਕਾਂ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਾਹਵੇਹ ਦੇ ਲੋਕ ਹੋਣਗੇ। ਉਸਨੇ ਰਾਜੇ ਅਤੇ ਲੋਕਾਂ ਵਿਚਕਾਰ ਇੱਕ ਨੇਮ ਵੀ ਬੰਨ੍ਹਿਆ।

18ਦੇਸ਼ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਗਏ ਅਤੇ ਉਸਨੂੰ ਢਾਹ ਦਿੱਤਾ। ਉਹਨਾਂ ਨੇ ਜਗਵੇਦੀਆਂ ਅਤੇ ਮੂਰਤੀਆਂ ਦੇ ਟੁਕੜੇ-ਟੁਕੜੇ ਕਰ ਦਿੱਤੇ ਅਤੇ ਬਆਲ ਦੇ ਜਾਜਕ ਮੱਤਾਨ ਨੂੰ ਜਗਵੇਦੀਆਂ ਦੇ ਸਾਹਮਣੇ ਮਾਰ ਦਿੱਤਾ। ਤਦ ਯਹੋਯਾਦਾ ਜਾਜਕ ਨੇ ਯਾਹਵੇਹ ਦੇ ਭਵਨ ਵਿੱਚ ਪਹਿਰੇਦਾਰ ਤਾਇਨਾਤ ਕੀਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.