1ਯੇਹੂ ਦੇ ਸੱਤਵੇਂ ਸਾਲ, ਯੋਆਸ਼ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਚਾਲੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਜ਼ਿਬਿਯਾਹ ਸੀ ਜੋ ਬੇਰਸ਼ੇਬਾ ਨਗਰ ਤੋਂ ਸੀ।
2ਯੋਆਸ਼ ਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ ਸਾਰੇ ਸਾਲ ਯਹੋਯਾਦਾ ਜਾਜਕ ਨੇ ਉਸਨੂੰ ਹਿਦਾਇਤ ਦਿੱਤੀ।
3ਉੱਚੀਆਂ ਥਾਵਾਂ ਨੂੰ ਨਾ ਹਟਾਇਆ ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ।