2 ਰਾਜਿਆਂ 12

ਇਸ ਤੋਂ ਇਲਾਵਾ ਉਸ ਨੇ ਜਿਨ੍ਹਾਂ ਲੋਕਾਂ ਨੂੰ ਪੈਸੇ ਦਿੱਤੇ ਸਨ, ਉਹਨਾਂ ਦਾ ਕੋਈ ਹਿਸਾਬ-ਕਿਤਾਬ ਨਹੀਂ ਲਿਆ ਕਿਉਂਕਿ ਉਹ ਸਾਰੇ ਇਮਾਨਦਾਰ ਸਨ।

2 Kings 12:15 (UKJV) Moreover they reckoned not with the men, into whose hand they delivered the money to be bestowed on workmen: for they dealt faithfully.

13ਮੰਦਰ ਵਿੱਚ ਲਿਆਂਦੇ ਗਏ ਪੈਸੇ ਨੂੰ ਮੰਦਰ ਦੇ ਲਈ ਚਾਂਦੀ ਦੇ ਭਾਂਡੇ, ਗੁਲਤਰਾਸ਼, ਛਿੜਕਣ ਵਾਲੇ ਕਟੋਰੇ, ਤੁਰ੍ਹੀਆਂ ਜਾਂ ਸੋਨੇ ਜਾਂ ਚਾਂਦੀ ਦਾ ਕੋਈ ਹੋਰ ਸਮਾਨ ਬਣਾਉਣ ਲਈ ਖਰਚ ਨਹੀਂ ਕੀਤਾ ਗਿਆ ਸੀ।

14ਉਸ ਪੈਸੇ ਵਿਚੋਂ ਮਜ਼ਦੂਰਾਂ ਨੂੰ ਮਜ਼ਦੂਰੀ ਦਿੱਤੀ ਜਾਦੀ ਸੀ, ਜੋ ਮੰਦਰ ਦੀ ਮੁਰੰਮਤ ਦਾ ਕੰਮ ਕਰ ਰਹੇ ਸੀ।

15ਇਸ ਤੋਂ ਇਲਾਵਾ ਉਸ ਨੇ ਜਿਨ੍ਹਾਂ ਲੋਕਾਂ ਨੂੰ ਪੈਸੇ ਦਿੱਤੇ ਸਨ, ਉਹਨਾਂ ਦਾ ਕੋਈ ਹਿਸਾਬ-ਕਿਤਾਬ ਨਹੀਂ ਲਿਆ ਕਿਉਂਕਿ ਉਹ ਸਾਰੇ ਇਮਾਨਦਾਰ ਸਨ।

16ਦੋਸ਼ ਦੀਆਂ ਭੇਟਾਂ ਅਤੇ ਪਾਪ ਦੀਆਂ ਭੇਟਾਂ ਦਾ ਪੈਸਾ ਯਾਹਵੇਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ; ਉਹ ਜਾਜਕਾਂ ਦਾ ਹੁੰਦਾ ਸੀ।

17ਇਸੇ ਸਮੇਂ ਦੇ ਕਰੀਬ ਅਰਾਮ ਦੇਸ਼ ਦਾ ਰਾਜਾ ਹਜ਼ਾਏਲ ਚੜ੍ਹ ਗਿਆ ਅਤੇ ਗਾਥ ਉੱਤੇ ਹਮਲਾ ਕਰ ਕੇ ਉਸ ਉੱਤੇ ਕਬਜ਼ਾ ਕਰ ਲਿਆ। ਫਿਰ ਉਹ ਯੇਰੂਸ਼ਲੇਮ ਉੱਤੇ ਹਮਲਾ ਕਰਨ ਲਈ ਮੁੜਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.