19ਯੋਆਸ਼ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।
20ਉਸਦੇ ਅਧਿਕਾਰੀਆਂ ਨੇ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਸਿਲਾ ਨੂੰ ਜਾਂਦੀ ਸੜਕ ਬੈਥ ਮਿਲੋ ਵਿਖੇ ਉਸਦਾ ਕਤਲ ਕਰ ਦਿੱਤਾ।
21ਜਿਨ੍ਹਾਂ ਅਧਿਕਾਰੀਆਂ ਨੇ ਉਸ ਦਾ ਕਤਲ ਕੀਤਾ ਉਹ ਇਹ ਸਨ ਸ਼ਿਮਿਯਥ ਦਾ ਪੁੱਤਰ ਯੋਜ਼ਾਬਾਦ ਅਤੇ ਸ਼ੋਮੇਰ ਦਾ ਪੁੱਤਰ ਯਹੋਜ਼ਾਬਾਦ। ਉਹ ਮਰ ਗਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਮਾਜ਼ਯਾਹ ਉਸਦੇ ਬਾਅਦ ਪਾਤਸ਼ਾਹ ਬਣਿਆ।