2 ਰਾਜਿਆਂ 13

ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਤੇਈਵੇਂ ਵਰ੍ਹੇ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸਤਾਰਾਂ ਸਾਲ ਰਾਜ ਕੀਤਾ।

2 Kings 13:1 (UKJV) In the three and twentieth year of Joash the son of Ahaziah king of Judah Jehoahaz the son of Jehu began to reign over Israel in Samaria, and reigned seventeen years.

1ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਤੇਈਵੇਂ ਵਰ੍ਹੇ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸਤਾਰਾਂ ਸਾਲ ਰਾਜ ਕੀਤਾ।

2ਉਸਨੇ ਉਹ ਕੰਮ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਸਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ, ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਅਤੇ ਉਸ ਨੇ ਉਹਨਾਂ ਨੂੰ ਨਾ ਛੱਡਿਆ।

3ਇਸ ਲਈ ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਹਨਾਂ ਨੂੰ ਲੰਬੇ ਸਮੇਂ ਤੱਕ ਅਰਾਮ ਦੇ ਰਾਜਾ ਹਜ਼ਾਏਲ ਅਤੇ ਉਸ ਦੇ ਪੁੱਤਰ ਬਨ-ਹਦਦ ਦੇ ਅਧੀਨ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.