2 ਰਾਜਿਆਂ 13

ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸੋਲਾਂ ਸਾਲ ਰਾਜ ਕੀਤਾ।

2 Kings 13:10 (UKJV) In the thirty and seventh year of Joash king of Judah began Jehoash the son of Jehoahaz to reign over Israel in Samaria, and reigned sixteen years.

8ਯਹੋਆਹਾਜ਼ ਦੇ ਰਾਜ ਦੀਆਂ ਹੋਰ ਘਟਨਾਵਾਂ, ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ

9ਤਦ ਯਹੋਆਹਾਜ਼ ਮਰ ਗਿਆ ਅਤੇ ਆਪਣਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤਰ ਯੋਆਸ਼ ਉਸ ਤੋਂ ਬਾਅਦ ਰਾਜਾ ਬਣਿਆ।

10ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸੋਲਾਂ ਸਾਲ ਰਾਜ ਕੀਤਾ।

11ਉਸਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਕਿਸੇ ਵੀ ਪਾਪ ਤੋਂ ਪਿੱਛੇ ਨਹੀਂ ਹਟਿਆ, ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ। ਉਹ ਉਹਨਾਂ ਵਿੱਚ ਲਗਾਤਾਰ ਚੱਲਦਾ ਰਿਹਾ।

12ਯੋਆਸ਼ ਦੇ ਰਾਜ ਦੀਆਂ ਹੋਰ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ, ਯਹੂਦਾਹ ਦੇ ਰਾਜੇ ਅਮਾਜ਼ਯਾਹ ਦੇ ਵਿਰੁੱਧ ਲੜਿਆ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.