2 ਰਾਜਿਆਂ 13

ਯੋਆਸ਼ ਦੇ ਰਾਜ ਦੀਆਂ ਹੋਰ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ, ਯਹੂਦਾਹ ਦੇ ਰਾਜੇ ਅਮਾਜ਼ਯਾਹ ਦੇ ਵਿਰੁੱਧ ਲੜਿਆ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ

2 Kings 13:12 (UKJV) And the rest of the acts of Joash, and all that he did, and his might wherewith he fought against Amaziah king of Judah, are they not written in the book of the chronicles of the kings of Israel?

10ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸੋਲਾਂ ਸਾਲ ਰਾਜ ਕੀਤਾ।

11ਉਸਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਕਿਸੇ ਵੀ ਪਾਪ ਤੋਂ ਪਿੱਛੇ ਨਹੀਂ ਹਟਿਆ, ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ। ਉਹ ਉਹਨਾਂ ਵਿੱਚ ਲਗਾਤਾਰ ਚੱਲਦਾ ਰਿਹਾ।

12ਯੋਆਸ਼ ਦੇ ਰਾਜ ਦੀਆਂ ਹੋਰ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ, ਯਹੂਦਾਹ ਦੇ ਰਾਜੇ ਅਮਾਜ਼ਯਾਹ ਦੇ ਵਿਰੁੱਧ ਲੜਿਆ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ

13ਤਦ ਯੋਆਸ਼ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਅਤੇ ਯਾਰਾਬੁਆਮ ਉਸ ਤੋਂ ਬਾਅਦ ਗੱਦੀ ਉੱਤੇ ਬੈਠਾ। ਯਹੋਆਸ਼ ਨੂੰ ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦਫ਼ਨਾਇਆ ਗਿਆ।

14ਹੁਣ ਅਲੀਸ਼ਾ ਉਸ ਬੀਮਾਰੀ ਤੋਂ ਪੀੜਤ ਸੀ ਜਿਸ ਤੋਂ ਉਸ ਦੀ ਮੌਤ ਹੋ ਗਈ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਤੁਸੀਂ ਇਸਰਾਏਲ ਦੇ ਸ਼ਕਤੀਸ਼ਾਲੀ ਰਾਖੇ ਹੋ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.