2 ਰਾਜਿਆਂ 13

ਹੁਣ ਅਲੀਸ਼ਾ ਉਸ ਬੀਮਾਰੀ ਤੋਂ ਪੀੜਤ ਸੀ ਜਿਸ ਤੋਂ ਉਸ ਦੀ ਮੌਤ ਹੋ ਗਈ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਤੁਸੀਂ ਇਸਰਾਏਲ ਦੇ ਸ਼ਕਤੀਸ਼ਾਲੀ ਰਾਖੇ ਹੋ!”

2 Kings 13:14 (UKJV) Now Elisha was fallen sick of his sickness whereof he died. And Joash the king of Israel came down unto him, and wept over his face, and said, O my father, my father, the chariot of Israel, and the horsemen thereof.

12ਯੋਆਸ਼ ਦੇ ਰਾਜ ਦੀਆਂ ਹੋਰ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ, ਯਹੂਦਾਹ ਦੇ ਰਾਜੇ ਅਮਾਜ਼ਯਾਹ ਦੇ ਵਿਰੁੱਧ ਲੜਿਆ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ

13ਤਦ ਯੋਆਸ਼ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਅਤੇ ਯਾਰਾਬੁਆਮ ਉਸ ਤੋਂ ਬਾਅਦ ਗੱਦੀ ਉੱਤੇ ਬੈਠਾ। ਯਹੋਆਸ਼ ਨੂੰ ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦਫ਼ਨਾਇਆ ਗਿਆ।

14ਹੁਣ ਅਲੀਸ਼ਾ ਉਸ ਬੀਮਾਰੀ ਤੋਂ ਪੀੜਤ ਸੀ ਜਿਸ ਤੋਂ ਉਸ ਦੀ ਮੌਤ ਹੋ ਗਈ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਤੁਸੀਂ ਇਸਰਾਏਲ ਦੇ ਸ਼ਕਤੀਸ਼ਾਲੀ ਰਾਖੇ ਹੋ!”

15ਅਲੀਸ਼ਾ ਨੇ ਕਿਹਾ, “ਇੱਕ ਧਣੁੱਖ ਅਤੇ ਕੁਝ ਤੀਰ ਲਿਆਓ” ਅਤੇ ਉਸ ਨੇ ਅਜਿਹਾ ਹੀ ਕੀਤਾ।

16ਉਸ ਨੇ ਇਸਰਾਏਲ ਦੇ ਰਾਜੇ ਨੂੰ ਕਿਹਾ, “ਧਣੁੱਖ ਉੱਤੇ ਆਪਣੇ ਹੱਥ ਰੱਖ।” ਉਸ ਨੇ ਆਪਣਾ ਹੱਥ ਉਸ ਤੇ ਰੱਖਿਆ ਫਿਰ ਅਲੀਸ਼ਾ ਨੇ ਆਪਣੇ ਹੱਥ ਰਾਜੇ ਦੇ ਹੱਥਾਂ ਉੱਤੇ ਰੱਖੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.