2 ਰਾਜਿਆਂ 13

ਉਸ ਨੇ ਇਸਰਾਏਲ ਦੇ ਰਾਜੇ ਨੂੰ ਕਿਹਾ, “ਧਣੁੱਖ ਉੱਤੇ ਆਪਣੇ ਹੱਥ ਰੱਖ।” ਉਸ ਨੇ ਆਪਣਾ ਹੱਥ ਉਸ ਤੇ ਰੱਖਿਆ ਫਿਰ ਅਲੀਸ਼ਾ ਨੇ ਆਪਣੇ ਹੱਥ ਰਾਜੇ ਦੇ ਹੱਥਾਂ ਉੱਤੇ ਰੱਖੇ।

2 Kings 13:16 (UKJV) And he said to the king of Israel, Put yours hand upon the bow. And he put his hand upon it: and Elisha put his hands upon the king's hands.

14ਹੁਣ ਅਲੀਸ਼ਾ ਉਸ ਬੀਮਾਰੀ ਤੋਂ ਪੀੜਤ ਸੀ ਜਿਸ ਤੋਂ ਉਸ ਦੀ ਮੌਤ ਹੋ ਗਈ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਤੁਸੀਂ ਇਸਰਾਏਲ ਦੇ ਸ਼ਕਤੀਸ਼ਾਲੀ ਰਾਖੇ ਹੋ!”

15ਅਲੀਸ਼ਾ ਨੇ ਕਿਹਾ, “ਇੱਕ ਧਣੁੱਖ ਅਤੇ ਕੁਝ ਤੀਰ ਲਿਆਓ” ਅਤੇ ਉਸ ਨੇ ਅਜਿਹਾ ਹੀ ਕੀਤਾ।

16ਉਸ ਨੇ ਇਸਰਾਏਲ ਦੇ ਰਾਜੇ ਨੂੰ ਕਿਹਾ, “ਧਣੁੱਖ ਉੱਤੇ ਆਪਣੇ ਹੱਥ ਰੱਖ।” ਉਸ ਨੇ ਆਪਣਾ ਹੱਥ ਉਸ ਤੇ ਰੱਖਿਆ ਫਿਰ ਅਲੀਸ਼ਾ ਨੇ ਆਪਣੇ ਹੱਥ ਰਾਜੇ ਦੇ ਹੱਥਾਂ ਉੱਤੇ ਰੱਖੇ।

17ਉਸਨੇ ਕਿਹਾ, “ਪੂਰਬ ਵੱਲ ਦੀ ਖਿੜਕੀ ਖੋਲ੍ਹ,” ਅਤੇ ਉਸ ਨੇ ਇਸਨੂੰ ਖੋਲ੍ਹਿਆ। ਅਲੀਸ਼ਾ ਨੇ ਕਿਹਾ, “ਤੀਰ ਚਲਾ!” ਅਤੇ ਉਸ ਨੇ ਤੀਰ ਚਲਾ ਦਿੱਤਾ। ਤਦ ਅਲੀਸ਼ਾ ਨੇ ਆਖਿਆ, “ਇਹ ਯਾਹਵੇਹ ਵੱਲੋਂ ਜਿੱਤ ਦਾ ਤੀਰ, ਸਗੋਂ ਅਰਾਮ ਉੱਤੇ ਜਿੱਤ ਦਾ ਤੀਰ ਹੈ! ਤੂੰ ਅਫ਼ੇਕ ਵਿੱਚ ਅਰਾਮੀਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੋਂਗੇ।”

18ਫਿਰ ਉਸਨੇ ਆਖਿਆ, “ਤੀਰਾ ਨੂੰ ਲੈ ਲਵੋ” ਅਤੇ ਰਾਜੇ ਨੇ ਉਹਨਾਂ ਨੂੰ ਲੈ ਲਿਆ। ਅਲੀਸ਼ਾ ਨੇ ਉਸਨੂੰ ਕਿਹਾ, “ਜ਼ਮੀਨ ਉੱਤੇ ਮਾਰੋ।” ਉਸਨੇ ਇਸਨੂੰ ਤਿੰਨ ਵਾਰ ਮਾਰਿਆ ਅਤੇ ਰੁਕ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.