2 ਰਾਜਿਆਂ 13

ਉਸਨੇ ਉਹ ਕੰਮ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਸਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ, ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਅਤੇ ਉਸ ਨੇ ਉਹਨਾਂ ਨੂੰ ਨਾ ਛੱਡਿਆ।

2 Kings 13:2 (UKJV) And he did that which was evil in the sight of the LORD, and followed the sins of Jeroboam the son of Nebat, which made Israel to sin; he departed not from it.

1ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਤੇਈਵੇਂ ਵਰ੍ਹੇ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸਤਾਰਾਂ ਸਾਲ ਰਾਜ ਕੀਤਾ।

2ਉਸਨੇ ਉਹ ਕੰਮ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਸਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ, ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਅਤੇ ਉਸ ਨੇ ਉਹਨਾਂ ਨੂੰ ਨਾ ਛੱਡਿਆ।

3ਇਸ ਲਈ ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਹਨਾਂ ਨੂੰ ਲੰਬੇ ਸਮੇਂ ਤੱਕ ਅਰਾਮ ਦੇ ਰਾਜਾ ਹਜ਼ਾਏਲ ਅਤੇ ਉਸ ਦੇ ਪੁੱਤਰ ਬਨ-ਹਦਦ ਦੇ ਅਧੀਨ ਕਰ ਦਿੱਤਾ।

4ਤਦ ਯਹੋਆਹਾਜ਼ ਨੇ ਯਾਹਵੇਹ ਦੇ ਅੱਗੇ ਪ੍ਰਾਰਥਨਾਂ ਕੀਤੀ ਅਤੇ ਯਾਹਵੇਹ ਨੇ ਉਸ ਦੀ ਸੁਣੀ ਕਿਉਂ ਜੋ ਉਸ ਨੇ ਦੇਖਿਆ ਕਿ ਅਰਾਮ ਦਾ ਰਾਜਾ ਇਸਰਾਏਲ ਉੱਤੇ ਕਿੰਨੀ ਸਖ਼ਤੀ ਨਾਲ ਜ਼ੁਲਮ ਕਰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.