20ਫਿਰ ਅਲੀਸ਼ਾ ਮਰ ਗਿਆ ਅਤੇ ਦਫ਼ਨਾਇਆ ਗਿਆ। ਹੁਣ ਮੋਆਬੀ ਹਮਲਾਵਰ ਹਰ ਬਸੰਤ ਦੀ ਰੁੱਤ ਵਿੱਚ ਦੇਸ਼ ਵਿੱਚ ਦਾਖਲ ਹੁੰਦੇ ਸਨ।
21ਇੱਕ ਵਾਰ ਜਦੋਂ ਕੁਝ ਇਸਰਾਏਲੀ ਇੱਕ ਮਨੁੱਖ ਨੂੰ ਦਫ਼ਨ ਕਰ ਰਹੇ ਸਨ ਤਾਂ ਅਚਾਨਕ ਉਹਨਾਂ ਨੇ ਹਮਲਾਵਰਾਂ ਦੇ ਇੱਕ ਦਲ ਨੂੰ ਵੇਖਿਆ। ਇਸ ਲਈ ਉਹਨਾਂ ਨੇ ਉਸ ਆਦਮੀ ਦੀ ਲਾਸ਼ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ। ਜਦੋਂ ਉਸਦਾ ਸਰੀਰ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੂਹਿਆ, ਤਾਂ ਉਹ ਆਦਮੀ ਜਿਉਂਦਾ ਹੋ ਗਿਆ ਅਤੇ ਆਪਣੇ ਪੈਰਾਂ ਤੇ ਖੜ੍ਹਾ ਹੋ ਗਿਆ।
22ਅਰਾਮ ਦੇ ਰਾਜਾ ਹਜ਼ਾਏਲ ਯਹੋਆਹਾਜ਼ ਦੇ ਪੂਰੇ ਰਾਜ ਦੌਰਾਨ ਇਸਰਾਏਲ ਉੱਤੇ ਜ਼ੁਲਮ ਕਰਦਾ ਰਿਹਾ।
23ਪਰ ਯਾਹਵੇਹ ਨੇ ਉਹਨਾਂ ਉੱਤੇ ਮਿਹਰ ਕੀਤੀ ਅਤੇ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਬੰਨ੍ਹੇ ਹੋਏ ਆਪਣੇ ਨੇਮ ਦੇ ਕਾਰਨ ਉਹਨਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਹਨਾਂ ਦਾ ਨਾਸ ਕਰਨਾ ਅਤੇ ਨਾ ਉਹਨਾਂ ਨੂੰ ਆਪਣੇ ਹਜ਼ੂਰੀ ਵਿੱਚੋਂ ਪਰੇ ਹਟਾਉਣਾ ਚਾਹੁੰਦਾ ਸੀ।
24ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ ਅਤੇ ਉਸ ਦਾ ਪੁੱਤਰ ਬਨ-ਹਦਦ ਉਸ ਤੋਂ ਬਾਅਦ ਰਾਜਾ ਬਣਿਆ।