2 ਰਾਜਿਆਂ 13

ਇਸ ਲਈ ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਹਨਾਂ ਨੂੰ ਲੰਬੇ ਸਮੇਂ ਤੱਕ ਅਰਾਮ ਦੇ ਰਾਜਾ ਹਜ਼ਾਏਲ ਅਤੇ ਉਸ ਦੇ ਪੁੱਤਰ ਬਨ-ਹਦਦ ਦੇ ਅਧੀਨ ਕਰ ਦਿੱਤਾ।

2 Kings 13:3 (UKJV) And the anger of the LORD was kindled against Israel, and he delivered them into the hand of Hazael king of Syria, and into the hand of Benhadad the son of Hazael, all their days.

1ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਤੇਈਵੇਂ ਵਰ੍ਹੇ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸਤਾਰਾਂ ਸਾਲ ਰਾਜ ਕੀਤਾ।

2ਉਸਨੇ ਉਹ ਕੰਮ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਸਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ, ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਅਤੇ ਉਸ ਨੇ ਉਹਨਾਂ ਨੂੰ ਨਾ ਛੱਡਿਆ।

3ਇਸ ਲਈ ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਹਨਾਂ ਨੂੰ ਲੰਬੇ ਸਮੇਂ ਤੱਕ ਅਰਾਮ ਦੇ ਰਾਜਾ ਹਜ਼ਾਏਲ ਅਤੇ ਉਸ ਦੇ ਪੁੱਤਰ ਬਨ-ਹਦਦ ਦੇ ਅਧੀਨ ਕਰ ਦਿੱਤਾ।

4ਤਦ ਯਹੋਆਹਾਜ਼ ਨੇ ਯਾਹਵੇਹ ਦੇ ਅੱਗੇ ਪ੍ਰਾਰਥਨਾਂ ਕੀਤੀ ਅਤੇ ਯਾਹਵੇਹ ਨੇ ਉਸ ਦੀ ਸੁਣੀ ਕਿਉਂ ਜੋ ਉਸ ਨੇ ਦੇਖਿਆ ਕਿ ਅਰਾਮ ਦਾ ਰਾਜਾ ਇਸਰਾਏਲ ਉੱਤੇ ਕਿੰਨੀ ਸਖ਼ਤੀ ਨਾਲ ਜ਼ੁਲਮ ਕਰਦਾ ਸੀ।

5ਯਾਹਵੇਹ ਨੇ ਇਸਰਾਏਲ ਲਈ ਇੱਕ ਛੁਡਾਉਣ ਵਾਲਾ ਦਿੱਤਾ, ਅਤੇ ਉਹ ਅਰਾਮ ਦੇ ਹੱਥੋਂ ਬਚ ਗਏ। ਇਸ ਲਈ ਇਸਰਾਏਲੀ ਪਹਿਲਾਂ ਵਾਂਗੂੰ ਆਪਣਿਆਂ ਤੰਬੂਆਂ ਵਿੱਚ ਰਹਿਣ ਲੱਗ ਪਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.