2 ਰਾਜਿਆਂ 13

ਯਹੋਆਹਾਜ਼ ਦੀ ਫ਼ੌਜ ਵਿੱਚੋਂ ਪੰਜਾਹ ਘੋੜਸਵਾਰਾਂ, ਦਸ ਰਥਾਂ ਅਤੇ ਦਸ ਹਜ਼ਾਰ ਪੈਦਲ ਸਿਪਾਹੀਆਂ ਦੇ ਸਿਵਾਏ ਹੋਰ ਕੁਝ ਨਹੀਂ ਬਚਿਆ ਸੀ, ਕਿਉਂ ਜੋ ਅਰਾਮ ਦੇ ਰਾਜੇ ਨੇ ਬਾਕੀਆਂ ਨੂੰ ਤਬਾਹ ਕਰ ਦਿੱਤਾ ਸੀ ਅਤੇ ਉਹਨਾਂ ਨੂੰ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।

2 Kings 13:7 (UKJV) Neither did he leave of the people to Jehoahaz but fifty horsemen, and ten chariots, and ten thousand footmen; for the king of Syria had destroyed them, and had made them like the dust by threshing.

5ਯਾਹਵੇਹ ਨੇ ਇਸਰਾਏਲ ਲਈ ਇੱਕ ਛੁਡਾਉਣ ਵਾਲਾ ਦਿੱਤਾ, ਅਤੇ ਉਹ ਅਰਾਮ ਦੇ ਹੱਥੋਂ ਬਚ ਗਏ। ਇਸ ਲਈ ਇਸਰਾਏਲੀ ਪਹਿਲਾਂ ਵਾਂਗੂੰ ਆਪਣਿਆਂ ਤੰਬੂਆਂ ਵਿੱਚ ਰਹਿਣ ਲੱਗ ਪਏ।

6ਪਰ ਫਿਰ ਵੀ ਉਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਹਨਾਂ ਪਾਪਾਂ ਤੋਂ ਮੂੰਹ ਨਹੀਂ ਮੋੜਿਆ, ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ। ਪਰ ਉਹ ਉਹਨਾਂ ਵਿੱਚ ਲਗਾਤਾਰ ਚਲਦੇ ਰਹੇ। ਨਾਲੇ ਅਸ਼ੇਰਾਹ ਦੀ ਮੂਰਤ ਸਾਮਰਿਯਾ ਵਿੱਚ ਅਜੇ ਤੱਕ ਖੜ੍ਹੀ ਸੀ।

7ਯਹੋਆਹਾਜ਼ ਦੀ ਫ਼ੌਜ ਵਿੱਚੋਂ ਪੰਜਾਹ ਘੋੜਸਵਾਰਾਂ, ਦਸ ਰਥਾਂ ਅਤੇ ਦਸ ਹਜ਼ਾਰ ਪੈਦਲ ਸਿਪਾਹੀਆਂ ਦੇ ਸਿਵਾਏ ਹੋਰ ਕੁਝ ਨਹੀਂ ਬਚਿਆ ਸੀ, ਕਿਉਂ ਜੋ ਅਰਾਮ ਦੇ ਰਾਜੇ ਨੇ ਬਾਕੀਆਂ ਨੂੰ ਤਬਾਹ ਕਰ ਦਿੱਤਾ ਸੀ ਅਤੇ ਉਹਨਾਂ ਨੂੰ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।

8ਯਹੋਆਹਾਜ਼ ਦੇ ਰਾਜ ਦੀਆਂ ਹੋਰ ਘਟਨਾਵਾਂ, ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ

9ਤਦ ਯਹੋਆਹਾਜ਼ ਮਰ ਗਿਆ ਅਤੇ ਆਪਣਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤਰ ਯੋਆਸ਼ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.