2 ਰਾਜਿਆਂ 13

ਯਹੋਆਹਾਜ਼ ਦੇ ਰਾਜ ਦੀਆਂ ਹੋਰ ਘਟਨਾਵਾਂ, ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ

2 Kings 13:8 (UKJV) Now the rest of the acts of Jehoahaz, and all that he did, and his might, are they not written in the book of the chronicles of the kings of Israel?

6ਪਰ ਫਿਰ ਵੀ ਉਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਹਨਾਂ ਪਾਪਾਂ ਤੋਂ ਮੂੰਹ ਨਹੀਂ ਮੋੜਿਆ, ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ। ਪਰ ਉਹ ਉਹਨਾਂ ਵਿੱਚ ਲਗਾਤਾਰ ਚਲਦੇ ਰਹੇ। ਨਾਲੇ ਅਸ਼ੇਰਾਹ ਦੀ ਮੂਰਤ ਸਾਮਰਿਯਾ ਵਿੱਚ ਅਜੇ ਤੱਕ ਖੜ੍ਹੀ ਸੀ।

7ਯਹੋਆਹਾਜ਼ ਦੀ ਫ਼ੌਜ ਵਿੱਚੋਂ ਪੰਜਾਹ ਘੋੜਸਵਾਰਾਂ, ਦਸ ਰਥਾਂ ਅਤੇ ਦਸ ਹਜ਼ਾਰ ਪੈਦਲ ਸਿਪਾਹੀਆਂ ਦੇ ਸਿਵਾਏ ਹੋਰ ਕੁਝ ਨਹੀਂ ਬਚਿਆ ਸੀ, ਕਿਉਂ ਜੋ ਅਰਾਮ ਦੇ ਰਾਜੇ ਨੇ ਬਾਕੀਆਂ ਨੂੰ ਤਬਾਹ ਕਰ ਦਿੱਤਾ ਸੀ ਅਤੇ ਉਹਨਾਂ ਨੂੰ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।

8ਯਹੋਆਹਾਜ਼ ਦੇ ਰਾਜ ਦੀਆਂ ਹੋਰ ਘਟਨਾਵਾਂ, ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ

9ਤਦ ਯਹੋਆਹਾਜ਼ ਮਰ ਗਿਆ ਅਤੇ ਆਪਣਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤਰ ਯੋਆਸ਼ ਉਸ ਤੋਂ ਬਾਅਦ ਰਾਜਾ ਬਣਿਆ।

10ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸੋਲਾਂ ਸਾਲ ਰਾਜ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.