7ਯਹੋਆਹਾਜ਼ ਦੀ ਫ਼ੌਜ ਵਿੱਚੋਂ ਪੰਜਾਹ ਘੋੜਸਵਾਰਾਂ, ਦਸ ਰਥਾਂ ਅਤੇ ਦਸ ਹਜ਼ਾਰ ਪੈਦਲ ਸਿਪਾਹੀਆਂ ਦੇ ਸਿਵਾਏ ਹੋਰ ਕੁਝ ਨਹੀਂ ਬਚਿਆ ਸੀ, ਕਿਉਂ ਜੋ ਅਰਾਮ ਦੇ ਰਾਜੇ ਨੇ ਬਾਕੀਆਂ ਨੂੰ ਤਬਾਹ ਕਰ ਦਿੱਤਾ ਸੀ ਅਤੇ ਉਹਨਾਂ ਨੂੰ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।
8ਯਹੋਆਹਾਜ਼ ਦੇ ਰਾਜ ਦੀਆਂ ਹੋਰ ਘਟਨਾਵਾਂ, ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ
9ਤਦ ਯਹੋਆਹਾਜ਼ ਮਰ ਗਿਆ ਅਤੇ ਆਪਣਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤਰ ਯੋਆਸ਼ ਉਸ ਤੋਂ ਬਾਅਦ ਰਾਜਾ ਬਣਿਆ।
10ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸੋਲਾਂ ਸਾਲ ਰਾਜ ਕੀਤਾ।
11ਉਸਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਕਿਸੇ ਵੀ ਪਾਪ ਤੋਂ ਪਿੱਛੇ ਨਹੀਂ ਹਟਿਆ, ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ। ਉਹ ਉਹਨਾਂ ਵਿੱਚ ਲਗਾਤਾਰ ਚੱਲਦਾ ਰਿਹਾ।