8ਤਦ ਅਮਾਜ਼ਯਾਹ ਨੇ ਇਸਰਾਏਲ ਦੇ ਰਾਜੇ ਯੇਹੂ ਦੇ ਪੁੱਤਰ ਯਹੋਆਹਾਜ਼ ਦੇ ਪੁੱਤਰ ਯੋਆਸ਼ ਕੋਲ ਸੰਦੇਸ਼ਵਾਹਕ ਭੇਜੇ, “ਆਓ, ਅਸੀਂ ਇੱਕ ਦੂਸਰੇ ਨਾਲ ਆਹਮੋ-ਸਾਹਮਣੇ ਵੇਖੀਏ।”
9ਪਰ ਇਸਰਾਏਲ ਦੇ ਰਾਜੇ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ ਜਵਾਬ ਦਿੱਤਾ, “ਲਬਾਨੋਨ ਦੀ ਇੱਕ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਇੱਕ ਦਿਆਰ ਨੂੰ ਸੁਨੇਹਾ ਭੇਜਿਆ, ‘ਆਪਣੀ ਧੀ ਦਾ ਮੇਰੇ ਪੁੱਤਰ ਨਾਲ ਵਿਆਹ ਕਰ ਦੇ।’ ਤਦ ਲਬਾਨੋਨ ਵਿੱਚ ਇੱਕ ਜੰਗਲੀ ਜਾਨਵਰ ਉਸ ਦੇ ਕੋਲ ਦੀ ਲੰਘਿਆ ਅਤੇ ਉਸ ਨੇ ਉਸ ਕੰਡਿਆਲੇ ਨੂੰ ਪੈਰਾਂ ਹੇਠ ਮਿੱਧ ਦਿੱਤਾ।
10ਤੂੰ ਸੱਚਮੁੱਚ ਅਦੋਮ ਨੂੰ ਹਰਾਇਆ ਹੈ ਅਤੇ ਹੁਣ ਤੂੰ ਹੰਕਾਰੀ ਹੋ ਰਿਹਾ ਹੈ। ਤੇਰੀ ਜਿੱਤ ਵਿੱਚ ਸ਼ਾਨ ਹੈ, ਪਰ ਘਰ ਵਿੱਚ ਬੈਠ! ਤੂੰ ਕਿਉਂ ਆਪਣੇ ਲਈ ਅਤੇ ਯਹੂਦਾਹ ਵੀ ਲਈ ਮੁਸੀਬਤ ਨੂੰ ਛੇੜਦਾ ਅਤੇ ਡਿੱਗਦਾ ਹੈ?”
11ਪਰ ਅਮਾਜ਼ਯਾਹ ਨੇ ਨਾ ਸੁਣੀ, ਇਸ ਲਈ ਇਸਰਾਏਲ ਦੇ ਰਾਜਾ ਯੋਆਸ਼ ਨੇ ਹਮਲਾ ਕਰ ਦਿੱਤਾ। ਉਹ ਅਤੇ ਯਹੂਦਾਹ ਦਾ ਰਾਜਾ ਅਮਾਜ਼ਯਾਹ ਯਹੂਦਾਹ ਵਿੱਚ ਬੈਥ-ਸ਼ੇਮੇਸ਼ ਵਿੱਚ ਇੱਕ ਦੂਸਰੇ ਦੇ ਆਹਮੋ-ਸਾਹਮਣੇ ਹੋਏ।
12ਤਦ ਯਹੂਦਾਹ ਇਸਰਾਏਲ ਦੁਆਰਾ ਹਾਰ ਗਿਆ ਅਤੇ ਹਰੇਕ ਮਨੁੱਖ ਆਪਣੇ ਤੰਬੂ ਨੂੰ ਭੱਜ ਗਿਆ।