2 ਰਾਜਿਆਂ 14

ਇਸਰਾਏਲ ਦੇ ਪਾਤਸ਼ਾਹ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ, ਜੋ ਯੋਆਸ਼ ਦਾ ਪੁੱਤਰ, ਅਹਜ਼ਯਾਹ ਦਾ ਪੋਤਰਾ ਸੀ, ਬੈਥ-ਸ਼ੇਮੇਸ਼ ਵਿੱਚ ਫੜ ਲਿਆ। ਫਿਰ ਯੋਆਸ਼ ਯੇਰੂਸ਼ਲੇਮ ਨੂੰ ਗਿਆ ਅਤੇ ਯੇਰੂਸ਼ਲੇਮ ਦੀ ਕੰਧ ਨੂੰ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਕੋਨੇ ਦੇ ਫ਼ਾਟਕ ਤੱਕ ਢਾਹ ਦਿੱਤਾ, ਜੋ ਲਗਭਗ ਚਾਰ ਸੌ ਹੱਥ ਲੰਮੀ ਸੀ।

2 Kings 14:13 (UKJV) And Jehoash king of Israel took Amaziah king of Judah, the son of Jehoash the son of Ahaziah, at Bethshemesh, and came to Jerusalem, and brake down the wall of Jerusalem from the gate of Ephraim unto the corner gate, four hundred cubits.

11ਪਰ ਅਮਾਜ਼ਯਾਹ ਨੇ ਨਾ ਸੁਣੀ, ਇਸ ਲਈ ਇਸਰਾਏਲ ਦੇ ਰਾਜਾ ਯੋਆਸ਼ ਨੇ ਹਮਲਾ ਕਰ ਦਿੱਤਾ। ਉਹ ਅਤੇ ਯਹੂਦਾਹ ਦਾ ਰਾਜਾ ਅਮਾਜ਼ਯਾਹ ਯਹੂਦਾਹ ਵਿੱਚ ਬੈਥ-ਸ਼ੇਮੇਸ਼ ਵਿੱਚ ਇੱਕ ਦੂਸਰੇ ਦੇ ਆਹਮੋ-ਸਾਹਮਣੇ ਹੋਏ।

12ਤਦ ਯਹੂਦਾਹ ਇਸਰਾਏਲ ਦੁਆਰਾ ਹਾਰ ਗਿਆ ਅਤੇ ਹਰੇਕ ਮਨੁੱਖ ਆਪਣੇ ਤੰਬੂ ਨੂੰ ਭੱਜ ਗਿਆ।

13ਇਸਰਾਏਲ ਦੇ ਪਾਤਸ਼ਾਹ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ, ਜੋ ਯੋਆਸ਼ ਦਾ ਪੁੱਤਰ, ਅਹਜ਼ਯਾਹ ਦਾ ਪੋਤਰਾ ਸੀ, ਬੈਥ-ਸ਼ੇਮੇਸ਼ ਵਿੱਚ ਫੜ ਲਿਆ। ਫਿਰ ਯੋਆਸ਼ ਯੇਰੂਸ਼ਲੇਮ ਨੂੰ ਗਿਆ ਅਤੇ ਯੇਰੂਸ਼ਲੇਮ ਦੀ ਕੰਧ ਨੂੰ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਕੋਨੇ ਦੇ ਫ਼ਾਟਕ ਤੱਕ ਢਾਹ ਦਿੱਤਾ, ਜੋ ਲਗਭਗ ਚਾਰ ਸੌ ਹੱਥ ਲੰਮੀ ਸੀ।

14ਉਸ ਨੇ ਸਾਰਾ ਸੋਨਾ ਅਤੇ ਚਾਂਦੀ ਜੋ ਯਾਹਵੇਹ ਦੇ ਭਵਨ ਵਿੱਚ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚ ਪਿਆ ਸੀ ਸਾਰਾ ਲੈ ਲਿਆ। ਉਸ ਨੇ ਪੁਰਸ਼ਾਂ ਨੂੰ ਬੰਦੀ ਬਣਾ ਲਿਆ ਅਤੇ ਸਾਮਰਿਯਾ ਵਾਪਸ ਆ ਗਿਆ।

15ਜਿੱਥੋਂ ਤੱਕ ਯੋਆਸ਼ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ, ਉਸ ਨੇ ਜੋ ਕੁਝ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ, ਯਹੂਦਾਹ ਦੇ ਰਾਜੇ ਅਮਾਜ਼ਯਾਹ ਦੇ ਵਿਰੁੱਧ ਲੜਾਈ ਸਮੇਤ ਉਹ ਸਭ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.