2 ਰਾਜਿਆਂ 14

ਜਿੱਥੋਂ ਤੱਕ ਯੋਆਸ਼ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ, ਉਸ ਨੇ ਜੋ ਕੁਝ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ, ਯਹੂਦਾਹ ਦੇ ਰਾਜੇ ਅਮਾਜ਼ਯਾਹ ਦੇ ਵਿਰੁੱਧ ਲੜਾਈ ਸਮੇਤ ਉਹ ਸਭ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

2 Kings 14:15 (UKJV) Now the rest of the acts of Jehoash which he did, and his might, and how he fought with Amaziah king of Judah, are they not written in the book of the chronicles of the kings of Israel?

13ਇਸਰਾਏਲ ਦੇ ਪਾਤਸ਼ਾਹ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ, ਜੋ ਯੋਆਸ਼ ਦਾ ਪੁੱਤਰ, ਅਹਜ਼ਯਾਹ ਦਾ ਪੋਤਰਾ ਸੀ, ਬੈਥ-ਸ਼ੇਮੇਸ਼ ਵਿੱਚ ਫੜ ਲਿਆ। ਫਿਰ ਯੋਆਸ਼ ਯੇਰੂਸ਼ਲੇਮ ਨੂੰ ਗਿਆ ਅਤੇ ਯੇਰੂਸ਼ਲੇਮ ਦੀ ਕੰਧ ਨੂੰ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਕੋਨੇ ਦੇ ਫ਼ਾਟਕ ਤੱਕ ਢਾਹ ਦਿੱਤਾ, ਜੋ ਲਗਭਗ ਚਾਰ ਸੌ ਹੱਥ ਲੰਮੀ ਸੀ।

14ਉਸ ਨੇ ਸਾਰਾ ਸੋਨਾ ਅਤੇ ਚਾਂਦੀ ਜੋ ਯਾਹਵੇਹ ਦੇ ਭਵਨ ਵਿੱਚ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚ ਪਿਆ ਸੀ ਸਾਰਾ ਲੈ ਲਿਆ। ਉਸ ਨੇ ਪੁਰਸ਼ਾਂ ਨੂੰ ਬੰਦੀ ਬਣਾ ਲਿਆ ਅਤੇ ਸਾਮਰਿਯਾ ਵਾਪਸ ਆ ਗਿਆ।

15ਜਿੱਥੋਂ ਤੱਕ ਯੋਆਸ਼ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ, ਉਸ ਨੇ ਜੋ ਕੁਝ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ, ਯਹੂਦਾਹ ਦੇ ਰਾਜੇ ਅਮਾਜ਼ਯਾਹ ਦੇ ਵਿਰੁੱਧ ਲੜਾਈ ਸਮੇਤ ਉਹ ਸਭ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

16ਯੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦਫ਼ਨਾਇਆ ਗਿਆ ਅਤੇ ਉਸ ਦਾ ਪੁੱਤਰ ਯਾਰਾਬੁਆਮ ਉਸ ਤੋਂ ਬਾਅਦ ਰਾਜਾ ਬਣਿਆ।

17ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੀ ਮੌਤ ਤੋਂ ਬਾਅਦ ਪੰਦਰਾਂ ਸਾਲ ਤੱਕ ਜੀਉਂਦਾ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.