14ਉਸ ਨੇ ਸਾਰਾ ਸੋਨਾ ਅਤੇ ਚਾਂਦੀ ਜੋ ਯਾਹਵੇਹ ਦੇ ਭਵਨ ਵਿੱਚ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚ ਪਿਆ ਸੀ ਸਾਰਾ ਲੈ ਲਿਆ। ਉਸ ਨੇ ਪੁਰਸ਼ਾਂ ਨੂੰ ਬੰਦੀ ਬਣਾ ਲਿਆ ਅਤੇ ਸਾਮਰਿਯਾ ਵਾਪਸ ਆ ਗਿਆ।
15ਜਿੱਥੋਂ ਤੱਕ ਯੋਆਸ਼ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ, ਉਸ ਨੇ ਜੋ ਕੁਝ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ, ਯਹੂਦਾਹ ਦੇ ਰਾਜੇ ਅਮਾਜ਼ਯਾਹ ਦੇ ਵਿਰੁੱਧ ਲੜਾਈ ਸਮੇਤ ਉਹ ਸਭ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।
16ਯੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦਫ਼ਨਾਇਆ ਗਿਆ ਅਤੇ ਉਸ ਦਾ ਪੁੱਤਰ ਯਾਰਾਬੁਆਮ ਉਸ ਤੋਂ ਬਾਅਦ ਰਾਜਾ ਬਣਿਆ।
17ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੀ ਮੌਤ ਤੋਂ ਬਾਅਦ ਪੰਦਰਾਂ ਸਾਲ ਤੱਕ ਜੀਉਂਦਾ ਰਿਹਾ।
18ਅਮਾਜ਼ਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਉਹ ਸਭ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।