2 ਰਾਜਿਆਂ 14

ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੀ ਮੌਤ ਤੋਂ ਬਾਅਦ ਪੰਦਰਾਂ ਸਾਲ ਤੱਕ ਜੀਉਂਦਾ ਰਿਹਾ।

2 Kings 14:17 (UKJV) And Amaziah the son of Joash king of Judah lived after the death of Jehoash son of Jehoahaz king of Israel fifteen years.

15ਜਿੱਥੋਂ ਤੱਕ ਯੋਆਸ਼ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ, ਉਸ ਨੇ ਜੋ ਕੁਝ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ, ਯਹੂਦਾਹ ਦੇ ਰਾਜੇ ਅਮਾਜ਼ਯਾਹ ਦੇ ਵਿਰੁੱਧ ਲੜਾਈ ਸਮੇਤ ਉਹ ਸਭ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

16ਯੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦਫ਼ਨਾਇਆ ਗਿਆ ਅਤੇ ਉਸ ਦਾ ਪੁੱਤਰ ਯਾਰਾਬੁਆਮ ਉਸ ਤੋਂ ਬਾਅਦ ਰਾਜਾ ਬਣਿਆ।

17ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੀ ਮੌਤ ਤੋਂ ਬਾਅਦ ਪੰਦਰਾਂ ਸਾਲ ਤੱਕ ਜੀਉਂਦਾ ਰਿਹਾ।

18ਅਮਾਜ਼ਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਉਹ ਸਭ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।

19ਉਹਨਾਂ ਨੇ ਯੇਰੂਸ਼ਲੇਮ ਵਿੱਚ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਉਹ ਲਾਕੀਸ਼ ਨੂੰ ਭੱਜ ਗਿਆ, ਪਰ ਉਹਨਾਂ ਨੇ ਉਸਦੇ ਮਗਰ ਲਾਕੀਸ਼ ਵਿੱਚ ਆਦਮੀ ਭੇਜੇ ਅਤੇ ਉੱਥੇ ਉਸਨੂੰ ਮਾਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.