2 ਰਾਜਿਆਂ 14

ਉਹਨਾਂ ਨੇ ਯੇਰੂਸ਼ਲੇਮ ਵਿੱਚ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਉਹ ਲਾਕੀਸ਼ ਨੂੰ ਭੱਜ ਗਿਆ, ਪਰ ਉਹਨਾਂ ਨੇ ਉਸਦੇ ਮਗਰ ਲਾਕੀਸ਼ ਵਿੱਚ ਆਦਮੀ ਭੇਜੇ ਅਤੇ ਉੱਥੇ ਉਸਨੂੰ ਮਾਰ ਦਿੱਤਾ।

2 Kings 14:19 (UKJV) Now they made a conspiracy against him in Jerusalem: and he fled to Lachish; but they sent after him to Lachish, and slew him there.

17ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੀ ਮੌਤ ਤੋਂ ਬਾਅਦ ਪੰਦਰਾਂ ਸਾਲ ਤੱਕ ਜੀਉਂਦਾ ਰਿਹਾ।

18ਅਮਾਜ਼ਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਉਹ ਸਭ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।

19ਉਹਨਾਂ ਨੇ ਯੇਰੂਸ਼ਲੇਮ ਵਿੱਚ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਉਹ ਲਾਕੀਸ਼ ਨੂੰ ਭੱਜ ਗਿਆ, ਪਰ ਉਹਨਾਂ ਨੇ ਉਸਦੇ ਮਗਰ ਲਾਕੀਸ਼ ਵਿੱਚ ਆਦਮੀ ਭੇਜੇ ਅਤੇ ਉੱਥੇ ਉਸਨੂੰ ਮਾਰ ਦਿੱਤਾ।

20ਉਸਨੂੰ ਘੋੜੇ ਉੱਤੇ ਵਾਪਸ ਲਿਆਂਦਾ ਗਿਆ ਅਤੇ ਯੇਰੂਸ਼ਲੇਮ ਵਿੱਚ ਦਾਵੀਦ ਦੇ ਸ਼ਹਿਰ ਵਿੱਚ ਉਸਦੇ ਪੁਰਖਿਆਂ ਦੇ ਨਾਲ ਦਫ਼ਨਾਇਆ ਗਿਆ।

21ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਅਜ਼ਰਯਾਹ ਨੂੰ ਜਿਹੜਾ ਸੋਲਾਂ ਸਾਲਾਂ ਦਾ ਸੀ, ਲੈ ਲਿਆ ਅਤੇ ਉਸ ਨੂੰ ਉਹ ਦੇ ਪਿਤਾ ਅਮਾਜ਼ਯਾਹ ਦੀ ਥਾਂ ਰਾਜਾ ਬਣਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.