2 ਰਾਜਿਆਂ 14

ਜਦੋਂ ਉਹ ਪਾਤਸ਼ਾਹ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਉਨੱਤੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯੇਹੋਅਦਾਨ ਸੀ। ਉਹ ਯੇਰੂਸ਼ਲੇਮ ਦੀ ਸੀ।

2 Kings 14:2 (UKJV) He was twenty and five years old when he began to reign, and reigned twenty and nine years in Jerusalem. And his mother's name was Jehoaddan of Jerusalem.

1ਇਸਰਾਏਲ ਦੇ ਪਾਤਸ਼ਾਹ ਯੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਦੂਸਰੇ ਸਾਲ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਰਾਜ ਕਰਨ ਲੱਗਾ।

2ਜਦੋਂ ਉਹ ਪਾਤਸ਼ਾਹ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਉਨੱਤੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯੇਹੋਅਦਾਨ ਸੀ। ਉਹ ਯੇਰੂਸ਼ਲੇਮ ਦੀ ਸੀ।

3ਉਸਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਪਰ ਫਿਰ ਵੀ ਆਪਣੇ ਪਿਤਾ ਦਾਵੀਦ ਵਾਂਗ ਨਹੀਂ। ਹਰ ਗੱਲ ਵਿੱਚ ਉਹ ਆਪਣੇ ਪਿਤਾ ਯੋਆਸ਼ ਦੀ ਮਿਸਾਲ ਉੱਤੇ ਚੱਲਿਆ।

4ਪਰ ਉੱਚੀਆਂ ਥਾਵਾਂ ਨੂੰ ਨਾ ਢਾਹਿਆ ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ, ਅਤੇ ਧੂਪ ਧੁਖਾਉਂਦੇ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.